Tuesday, July 21, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ 'ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 03:29 PM

- *ਔਰਤਾਂ ਹਰ ਮਹੀਨੇ ਕਰ ਰਹੀਆਂ ਨੇ ਲਗਭਗ 1.20 ਕਰੋੜ ਮੁਫ਼ਤ ਬੱਸ ਸਫ਼ਰ*
- *ਮੁਫ਼ਤ ਸਫ਼ਰ ਸਹੂਲਤ ਨੇ ਆਰਥਿਕ ਬੋਝ ਘਟਾਇਆ; ਰੁਜ਼ਗਾਰ, ਸਿੱਖਿਆ ਅਤੇ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕੀਤੀ ਆਸਾਨ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੀ ਸੁਰੱਖਿਆ, ਗਤੀਸ਼ੀਲਤਾ ਅਤੇ ਸਸ਼ਕਤੀਕਰਨ ਲਈ ਵਚਨਬੱਧਤਾ ਦੁਹਰਾਈ*

ਚੰਡੀਗੜ੍ਹ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਕਲਿਆਣ ਅਤੇ ਸਰਬਪੱਖੀ ਵਿਕਾਸ ਲਈ ਦੁਹਰਾਈ ਗਈ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਔਰਤਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ ਅਤੇ ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੀਆਂ ਲੱਖਾਂ ਮਹਿਲਾ ਮੁਸਾਫ਼ਰਾਂ ਲਈ ਇੱਕ ਵੱਡਾ ਸਹਾਰਾ ਬਣੀ ਹੈ। ਉਨ੍ਹਾਂ ਕਿਹਾ ਕਿ ਸਫ਼ਰ ਨੂੰ ਸਸਤਾ ਅਤੇ ਸੁਖਾਲਾ ਬਣਾ ਕੇ ਇਸ ਉਪਰਾਲੇ ਨੇ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਨਾਲ ਉਹ ਨਵੇਂ ਰੁਜ਼ਗਾਰ ਦੇ ਮੌਕੇ ਤਲਾਸ਼ਣ ਅਤੇ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੇ ਯੋਗ ਹੋਈਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਮੁਫ਼ਤ ਸਫ਼ਰ ਸਹੂਲਤ ਸਰਕਾਰੀ ਬੱਸਾਂ ਵਿੱਚ ਉਪਲਬਧ ਹੈ, ਜੋ ਸੂਬੇ ਭਰ ਵਿੱਚ ਔਰਤਾਂ ਨੂੰ ਸੁਰੱਖਿਅਤ, ਭਰੋਸੇਮੰਦ ਅਤੇ ਸੁਵਿਧਾਜਨਕ ਜਨਤਕ ਟ੍ਰਾਂਸਪੋਰਟ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਗਤੀਸ਼ੀਲਤਾ (mobility), ਸੁਤੰਤਰਤਾ ਅਤੇ ਆਰਥਿਕ ਭਾਗੀਦਾਰੀ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ ਹੈ।

ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਜਿੱਥੇ ਹਰ ਔਰਤ ਸੁਰੱਖਿਅਤ ਸਫ਼ਰ ਕਰ ਸਕੇ, ਸਨਮਾਨਜਨਕ ਜੀਵਨ ਬਤੀਤ ਕਰ ਸਕੇ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਉਨ੍ਹਾਂ ਜੋੜਿਆ ਕਿ ਪੰਜਾਬ ਸਰਕਾਰ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਵਿਕਾਸ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਅਗਾਂਹਵਧੂ ਅਤੇ ਲੋਕ-ਪੱਖੀ ਫ਼ੈਸਲੇ ਲੈਂਦੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ