Wednesday, April 22, 2026

Punjab

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 05:30 PM

- *ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਲਈ ਫ਼ੌਰੀ ਰਾਹਤ ਯਕੀਨੀ ਬਣਾਈ: ਹਰਦੀਪ ਸਿੰਘ ਮੁੰਡੀਆਂ*
- *ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਨੁਕਸਾਨੀਆਂ ਫ਼ਸਲਾਂ ਲਈ ਵੰਡੀ ਜਾਵੇਗੀ ਮੁਆਵਜ਼ਾ ਰਾਸ਼ੀ*

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123, 28, 05, 938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ, ‘‘ਸਾਡੀ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੋਈ ਵਿੱਤੀ ਅਸਥਿਰਤਾ ਨੂੰ ਫ਼ੌਰੀ ਦਖ਼ਲ ਦੇ ਕੇ ਘਟਾਇਆ ਜਾ ਸਕੇ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ ਰੁਪਏ, ਬਠਿੰਡਾ ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜ੍ਹੇਮਾਰੀ ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ ਸਬੰਧੀ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਬਣਦੀਆਂ ਕੁਦਰਤੀ ਆਫ਼ਤਾਂ ਦੌਰਾਨ ਫ਼ੌਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ - CM ਮਾਨ

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ - ਡਾ. ਬਲਬੀਰ ਸਿੰਘ

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਚੁਣੌਤੀ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ