Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 04:46 PM

- *ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ*
- *• ਸਬਸਿਡੀ ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ*
- *• ਆਨਲਾਈਨ ਐਪਲੀਕੇਸ਼ਨਾਂ ਲਈ ਪੋਰਟਲ ਖੋਲ੍ਹਿਆ: ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਪੱਕੇ ਬਿੱਲ ਸਮੇਤ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ*
- *• ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੋਰਟਲ ਤੱਕ ਕਿਸਾਨਾਂ ਦੀ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼*

ਚੰਡੀਗੜ੍ਹ, 25 ਅਪ੍ਰੈਲ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ।

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।"

ਕਪਾਹ ਨੂੰ "ਚਿੱਟਾ ਸੋਨਾ" ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ 'ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ 'ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਲਾਰੈਂਸ ਗੈਂਗ ਵੱਲੋਂ 'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: CM ਮਾਨ