Tuesday, June 16, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 07:43 PM

* ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ
* ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ; ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ।

ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।”

ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।”

ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, "ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।"

ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, "ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ 'ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।"

ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।"

ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ FDDI ਨਾਲ ਸਮਝੌਤਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਚੀਮਾ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅਮਰੀਕਾ 'ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਰਿਕਵਰੀ ਤੋਂ ਰੋਜ਼ਗਾਰ ਤੱਕ: ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ