Tuesday, October 27, 2026
ਤਾਜਾ ਖਬਰਾਂ
• ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

Punjab

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ

PUNJAB NEWS EXPRESS | October 27, 2026 10:19 PM

ਪਿਛਲੇ ਤਿੰਨ ਦਿਨ ਵਿੱਚ ਵਾਪਰੀਆਂ ਕਤਲ ਦੀਆਂ ਘਟਨਾਵਾਂ ਨੇ ਸਾਬਿਤ ਕੀਤਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ - ਇਯਾਲੀ
ਮੁੱਲਾਂਪੁਰ ਦਾਖਾ:  ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਲੋਂ ਕੀਤੀ ਜਾ ਰਹੀ ਇਨਸਾਫ਼ ਦੀ ਮੰਗ ਦੌਰਾਨ ਪੁਲਿਸ ਵਲੋ ਮ੍ਰਿਤਕ ਦੇਹ ਨੂੰ ਚੁੱਕ ਕੇ ਲੈ ਜਾਣਾ ਅਤਿ ਸ਼ਰਮਨਾਕ ਅਤੇ ਮੰਦਭਾਗੀ ਗੱਲ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਪੰਜਾਬ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਅੱਜ ਪੰਜਾਬ ਪੁਲਿਸ ਸਰਕਾਰ ਦੇ ਰਾਜਨੀਤਿਕ ਵਿੰਗ ਵਜੋ ਕੰਮ ਕਰ ਰਹੀ ਹੈ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ, ਅੱਜ ਕਤਲ ਦੀਆਂ ਵਾਰਦਾਤਾਂ ਨੇ ਪੰਜਾਬ ਨੂੰ ਦਹਿਲਾ ਦਿੱਤਾ ਹੈ। ਮੋਗਾ ਦੇ ਪਿੰਡ ਵਿੱਚ ਵਾਪਰੀ ਦੋਹਰੇ ਕਤਲ ਦੀ ਘਟਨਾ ਤੋਂ ਬਾਅਦ ਸਪਸ਼ਟ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਖਰਾਬ ਹੋ ਚੁੱਕੀ ਹੈ, ਪੰਜਾਬ ਜੰਗਲ ਰਾਜ ਵਿੱਚ ਤਬਦੀਲ ਹੋ ਚੁੱਕਾ ਹੈ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਨਸ਼ੇ ਦੇ ਜਰੀਏ ਪੰਜਾਬ ਦੀ ਜਵਾਨੀ ਦੀ ਸਾਜਿਸ਼ੀ ਨਸਲਕੁਸ਼ੀ ਕੀਤੀ ਜਾ ਰਹੀ ਹੈ। ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਸਿਆਸੀ ਪੁਸ਼ਤਪਨਾਹੀ ਹੇਠ ਕੀਤੀ ਜਾ ਰਹੀ ਨਸਲਕੁਸ਼ੀ ਕਰਾਰ ਦਿੰਦੇ ਹੋਏ ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲ ਵੇਖ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖਾਲਸਾ ਵਹੀਰ ਜਰੀਏ ਹਜਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ਵਿੱਚੋ ਬਾਹਰ ਕੱਢਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: CM ਮਾਨ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: CM ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਮਾਨ

ਸਪੀਕਰ ਕੁਲਤਾਰ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ