Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Punjab

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 03:26 PM

- *ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ ਪੂਰੀ, ਹੁਣ ਬਤੌਰ ਪਟਵਾਰੀ (ਰੈਗੂਲਰ) ਫੀਲਡ ਵਿੱਚ ਨਿਭਾਉਣਗੇ ਡਿਊਟੀ*

ਚੰਡੀਗੜ੍ਹ, 8 ਜੂਨ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ।

ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ.ਸੀ.ਐਸ. ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ।

ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ 'ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ 'ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ 'ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ 'ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ। ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ।

ਸ੍ਰੀ ਵਰਮਾ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ। ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ।

ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ