Tuesday, April 14, 2026

Punjab

ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਨੇ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

ਪੰਜਾਬ ਨਿਊਜ਼ ਐਕਸਪ੍ਰੈੱਸ | April 14, 2026 08:48 AM

* ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ - ਸੀਨੀਅਰ ਕਪਤਾਨ ਪੁਲਿਸ

ਮਾਲੇਰਕੋਟਲਾ: ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਸਾਈਬਰ ਕਰਾਈਮ ਟੀਮ ਵੱਲੋਂ ਕੇਂਦਰੀ ਉਪਕਰਣ ਪਹਿਚਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ਰਾਹੀਂ ਟ੍ਰੇਸ ਕਰਦੇ ਹੋਏ “ਵਿਸਾਖੀ ਦੇ ਸ਼ੁਭ ਦਿਹਾੜੇ” ਦੇ ਮੌਕੇ 67 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਇਹਨਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 8, 71, 500 ਰੁਪਏ ਹੈ। ਇਸ ਤੋਂ ਇਲਾਵਾ, ਹੁਣ ਤੱਕ ਸੀ.ਈ.ਆਈ.ਆਰ. ਪੋਰਟਲ ਰਾਹੀਂ ਕੁੱਲ 317 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 46, 07, 500 ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਵੱਲੋਂ ਸੀ.ਈ.ਆਈ.ਆਰ. ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਅਗਰ ਕਿਸੇ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਸ਼ਿਕਾਇਤ ਨੇੜਲੇ ਥਾਣਾ ਵਿੱਚ ਦਰਜ ਕਰਵਾਕੇ ਉਸਦੀ ਸੂਚਨਾ ਜਿਲ੍ਹਾ ਮਾਲੇਰਕੋਟਲਾ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾ ਕੇ ਅਗਰ ਮੋਬਾਇਲ ਫ਼ੋਨ ਚੱਲਦਾ ਹੈ ਤਾਂ ਉਸ ਨੂੰ ਟਰੇਸ ਕਰਵਾ ਸਕਦੇ ਹੋ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਸਾਈਬਰ ਜਾਗਰੂਕਤਾ ਸੈਮੀਨਾਰ ਨਿਰੰਤਰ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜਨਤਕ ਸਥਾਨਾਂ ‘ਤੇ ਫਲੈਕਸ ਬੋਰਡ ਅਤੇ ਇਸ਼ਤਿਹਾਰਾਂ ਰਾਹੀਂ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਸਾਈਬਰ ਠੱਗੀ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਸੰਪਰਕ ਕੀਤਾ ਜਾਵੇ ਜਾਂ ਸਾਈਬਰ ਕ੍ਰਾਈਮ ਦੀ ਵੈੱਬਸਾਈਟ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਠੱਗੀ ਹੋਈ ਰਕਮ ਦੀ ਵਾਪਸੀ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੀਐਨਬੀ ਦੇ 132ਵੇਂ ਸਥਾਪਨਾ ਦਿਵਸ ਮੌਕੇ ਏਆਈਪੀਐਨਬੀ ਮੋਹਾਲੀ ਸਰਕਲ ਵੱਲੋਂ ਸ਼ਲਾਘਾਯੋਗ ਉਪਰਾਲਾ, ਕੈਂਪ ਲਗਾ ਕੇ 52 ਯੂਨਿਟ ਖ਼ੂਨਦਾਨ ਕੀਤਾ

ਮੋਹਾਲੀ: ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ: ਮਹੀਨੇ ਦੇ ਅੰਤ ਤੱਕ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ - ਐਡਵੋਕੇਟ ਧਾਮੀ

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ