Saturday, June 13, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਨਿਊਜ਼ ਐਕਸਪ੍ਰੈੱਸ | June 13, 2026 06:46 PM

ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ।

ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਮਹਿਲਾ ਸਿਰਫ਼ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

ਟ੍ਰੇਨਿੰਗ ਕੈਂਪ ਦੌਰਾਨ ਯੋਜਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਤਾ ਸ਼ਰਤਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਅਰਜ਼ੀਆਂ ਦੀ ਜਾਂਚ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਦੀਆਂ ਸ਼ੰਕਾਵਾਂ ਦਾ ਨਿਪਟਾਰਾ ਕਰਦਿਆਂ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਯੋਜਨਾ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਨੇ 3 IAS ਅਧਿਕਾਰੀ ਬਦਲੇ

ਮਾਨ ਸਰਕਾਰ ਨੇ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ

ਪੰਜਾਬ 'ਚ ਕਈ ਥਾਈਂ ਮੀਂਹ: ਜਲੰਧਰ ਵਿੱਚ ਭਾਰੀ ਮੀਂਹ, ਪਠਾਨਕੋਟ ਵਿੱਚ ਦਿਨੇ ਹੀ ਹੋਇਆ ਹਨੇਰਾ

ਮੰਤਰੀ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ED ਨੇ ਗਮਾਡਾ 'ਤੇ ਕਸਿਆ ਸ਼ਿਕੰਜਾ