Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 05:55 PM

- ਪੀ.ਐਸ.ਐਫ.ਸੀ., ਰੀਜਨਰੇਟਿੰਗ ਪੰਜਾਬ ਵੱਲੋਂ 100 ਮਹਿਲਾ ਚੈਂਪੀਅਨਾਂ, ਪਿੰਡਾਂ ਲਈ 'ਸੁਆਇਲ ਕੱਪ' ਅਤੇ ਸਕੂਲ ਪੱਧਰੀ ਪ੍ਰੋਗਰਾਮਾਂ ਨਾਲ ਸੁਆਇਲ ਰੀਜਨਰੇਟਿੰਗ ਕ੍ਰਾਂਤੀ ਦੇ ਆਗਾਜ਼ ਬਾਰੇ ਯੋਜਨਾਬੰਦੀ

ਚੰਡੀਗੜ੍ਹ, 23 ਜੂਨ: ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।

ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ ਜੋ ਕਿ ਮਿਆਰੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਬੇਹੱਦ ਸਹਾਈ ਹਨ।

ਸੁਮੀਤ ਸੰਧੂ ਨੇ ਕਿਹਾ ਕਿ ਇਸ 'ਰੀਜਨਰੇਟਿਵ ਕ੍ਰਾਂਤੀ' ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ 'ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ।

ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇੱਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ।

ਇਸ ਮੌਕੇ 'ਧਰਤੀ ਦੀਆਂ ਧੀਆਂ' ਦੇ ਇੱਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿੱਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਅਤੇ ਵਾਤਾਵਰਣ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ ਜੋ ਪੰਜਾਬ ਦੀ ਜ਼ਮੀਨ, ਪਾਣੀ ਅਤੇ ਭੋਜਨ ਪ੍ਰਣਾਲੀਆਂ ਦੀ ਰੀਜਨਰੇਸ਼ਨ ਨੂੰ ਸੇਧ ਅਤੇ ਪ੍ਰੇਰਨਾ ਦੇਣ ਵਿੱਚ ਸਹਾਈ ਸਾਬਿਤ ਹੋਣਗੀਆਂ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ।

ਇਸ ਪਹਿਲਕਦਮੀ ਵਿੱਚ ਸਕੂਲ ਪੱਧਰ ਦੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਕਿਸਾਨਾਂ ਤੋਂ ਲੈ ਕੇ ਪਰਿਵਾਰਾਂ ਤੱਕ ਸਾਰੇ ਪਿੰਡਾਂ ਨੂੰ ਮਿੱਟੀ ਦੀ ਸਿਹਤ ਨੂੰ ਬਹਾਲ ਕਰਨ ਦੇ ਨੇਕ ਕਾਰਜ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਹਨ।

ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿੱਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਣ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ