Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | September 01, 2026 04:53 PM

- ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਲੁਧਿਆਣਾ/ਅੰਮ੍ਰਿਤਸਰ, 1 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜਿਆ ਹੈ। ਇਸੇ ਸਿਧਾਂਤ ਦੀ ਚੇਤਨਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਮੀਰੀ ਪੀਰੀ ਖ਼ਾਲਸਾ ਮਾਰਚ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਖ਼ਾਲਸਾ ਪੰਥ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਵੇ। ਉਨ੍ਹਾਂ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਫਾਂਸੀ ਦੀ ਚੱਕੀ ਵਿਚ ਨਜ਼ਰਬੰਦ ਹੈ ਅਤੇ ਸਰਕਾਰ ਵੱਲੋਂ ਉਸ ਦੇ ਕੇਸ ਸਬੰਧੀ ਫੈਸਲਾ ਨਹੀਂ ਕੀਤਾ ਜਾ ਰਿਹਾ ਹੈ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਪ੍ਰਤੀ ਸਰਕਾਰ ਵੱਲੋਂ ਅਪਨਾਈ ਜਾ ਰਹੀ ਪਹੁੰਚ ਵੀ ਬੇਗਾਨਗੀ ਦਾ ਅਹਿਸਾਸ ਦਵਾਉਣ ਵਾਲੀ ਹੈ, ਜੋ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੁਰਾਣੇ ਸਮੇਂ ਕੌਮੀ ਮਾਮਲਿਆਂ ਤੇ ਸਿੱਖ ਮਿਸਲਾਂ ਆਪਸੀ ਵਖਰੇਵੇਂ ਭੁਲ ਕੇ ਇਕ ਹੁੰਦੀਆਂ ਸਨ, ਅੱਜ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਸਾਹਮਣੇ ਲਈ ਇਕਜੁਟ ਹੋਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨ, ਤਾਂ ਜੋ ਉਹ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਨਸ਼ਿਆਂ ਵਰਗੀ ਬਿਮਾਰੀ ਤੋਂ ਬਚ ਸਕਣ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੌਮ ਦੇ ਸਾਹਮਣੇ ਕਈ ਵਾਰ ਔਖੇ ਸਮੇਂ ਆਏ ਪਰ ਖ਼ਾਲਸਾ ਪੰਥ ਨੇ ਗੁਰੂ ’ਤੇ ਭਰੋਸਾ ਰੱਖ ਕੇ ਹਮੇਸ਼ਾ ਚੜ੍ਹਦੀ ਕਲਾ ਵਿਚ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਚੁਣੌਤੀ ਜਿਥੇ ਸਮਾਜ ਅੰਦਰ ਵਧ ਰਹੇ ਨਸ਼ੇ ਹਨ, ਉਥੇ ਹੀ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੁਰੂ ਦੀਆਂ ਗੋਲਕਾਂ ਜਾਂ ਗੁਰੂ ਘਰ ਦੀਆਂ ਸੇਵਾਵਾਂ ਬਾਰੇ ਸੰਗਤ ਵਿਚ ਬੇਲੋੜੇ ਸ਼ੰਕੇ ਪੈਦਾ ਕਰਦੇ ਹਨ, ਅਜਿਹੀ ਸੋਚ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸੰਭਾਲਣਾ ਵੀ ਸਾਡੀ ਸਾਂਝੀ ਜ਼ੁੰਮੇਵਾਰੀ ਹੈ। ਉਨ੍ਹਾਂ ਵਿਦੇਸ਼ ਰਹਿ ਰਹੇ ਪਰਿਵਾਰਾਂ ਨੂੰ ਪੰਜਾਬ ਵਿੱਚੋਂ ਜਾਇਦਾਦਾਂ ਨਾ ਵੇਚਣ ਲਈ ਆਖਦਿਆਂ ਕਿਹਾ ਕਿ ਪੰਜਾਬ ਨੂੰ ਪੱਕੇ ਤੌਰ ’ਤੇ ਛੱਡਣ ਬਾਰੇ ਨਾ ਸੋਚੀਏ। ਆਪਣੀ ਬੋਲੀ, ਆਪਣੀ ਵਿਰਾਸਤ ਅਤੇ ਨੌਜੁਆਨੀ ਨੂੰ ਬਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।

ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਲੁਧਿਆਣਾ ਵਿਖੇ ਨੌਜੁਆਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਬੰਧੀ ਤਖ਼ਤੀਆਂ ਲੈ ਕੇ ਮੋਟਰਸਾਈਕਲਾਂ ’ਤੇ ਖ਼ਾਲਸਾ ਮਾਰਚ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਖਜੀਤ ਸਿੰਘ ਕਾਦੀਆਂ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਐਮਪੀ ਸ. ਰਣਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ, ਹਲਕਾ ਇੰਚਾਰਜ ਨਕੋਦਰ ਸ. ਰਾਜਕੰਵਲ ਸਿੰਘ, ਸ. ਸੁਖਦਰਸ਼ਨ ਸਿੰਘ, ਜ਼ਿਲ੍ਹਾ ਪ੍ਰਧਾਨ ਸ. ਭੁਪਿੰਦਰ ਸਿੰਘ ਜਿੰਦਾ, ਸ. ਗੁਰਚਰਨ ਸਿੰਘ ਗੋਗੀ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਅਨਹਦ ਨਾਦ ਸਿੰਘ ਲੁਧਿਆਣਾ, ਬਾਬਾ ਹਰਿੰਦਰ ਸਿੰਘ, ਗਿਆਨੀ ਗੁਰਬਖ਼ਸ਼ ਸਿੰਘ ਯੂਕੇ, ਬਾਬਾ ਭੁਪਿੰਦਰ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਸ. ਚੰਦ ਸਿੰਘ ਡੱਲਾ, ਸ. ਗੁਰਜੀਤ ਸਿੰਘ ਲਹਿਰਾ, ਮੈਨੇਜਰ ਸ. ਸਰਬਦਿਆਲ ਸਿੰਘ, ਸ. ਗੁਰਚਰਨ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਖ਼ਬਰ: ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ: CM ਮਾਨ ਦਾ ਦਾਅਵਾ

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ SGST ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਚੀਮਾ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ