Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | September 02, 2026 03:39 PM

- ਪੰਥ ਗੁਰੂ ਦਾ ਹੈ, ਜਿਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ- ਗਿਆਨੀ ਕੁਲਦੀਪ ਸਿੰਘ ਗੜਗੱਜ
- ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖ ਸਿਧਾਂਤਾ ਤੋਂ ਜਾਣੂ ਕਰਵਾਉਣਾ- ਐਡਵੋਕੇਟ ਧਾਮੀ

ਦੇਗਸਰ ਕਟਾਣਾ/ਅੰਮ੍ਰਿਤਸਰ, 2 ਸਤੰਬਰ: ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ, ਲੁਧਿਆਣਾ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਨੂੰ ਕਮਜ਼ੋਰ ਕਰਨ ਲਈ ਸਮੇਂ ਸਮੇਂ ਬਹੁਤ ਸਾਰੀਆਂ ਚੁਣੌਤੀਆਂ ਅਤੇ ਸ਼ਾਜਿਸ਼ਾਂ ਸਾਹਮਣੇ ਆਉਦੀਆਂ ਹਨ, ਪਰ ਇਹ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਕਿ ਪੰਥ ਗੁਰੂ ਦਾ ਹੈ ਜਿਸ ਨੂੰ ਕਦੇ ਵੀ ਕਮਜ਼ੋਰ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਇਕ ਸ਼ਾਜਿਸ਼ ਤਹਿਤ ਸਾਡੀ ਨੌਜਵਾਨੀ ਨੂੰ ਨਸ਼ਿਆਂ ਤੇ ਲਾਇਆ ਜਾ ਰਿਹਾ ਹੈ, ਜਿਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਨਸ਼ੇ ਵਿਕ ਰਹੇ ਹਨ, ਪਰ ਸਰਕਾਰਾਂ ਕੇਵਲ ਦਾਵਿਆਂ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਾਰੂ ਨਸ਼ਿਆਂ ਤੋਂ ਬਚਾਉਣ ਲਈ ਹੁਣ ਸਰਕਾਰ ਦੇ ਝੂਠੇ ਦਾਵਿਆ ਦੀ ਝਾਕ ਛੱਡ ਕੇ ਸਾਰਿਆਂ ਨੂੰ ਨਸ਼ੇ ਵਿਰੁੱਧ ਖੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਜਦ ਨੌਜਵਾਨ ਕਹਿ ਰਹੇ ਹਨ ਕਿ ਨਸ਼ਾ ਆਮ ਮਿਲ ਰਿਹਾ ਹੈ ਤਾਂ ਇਹ ਸਾਡੇ ਸਮਾਜ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਨੂੰ ਨਸ਼ੇ ਤੋਂ ਬਚਾਉਣ ਤੇ ਮੁੜ ਗੁਰੂ ਦੇ ਲੜ ਲਗਾਉਣ ਲਈ ਸਾਡੀ ਸਾਂਝੀ ਜ਼ੁੰਮੇਵਾਰੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਜਿਥੇ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾ ਤੋਂ ਜਾਣੂ ਕਰਵਾਉਣਾ ਹੈ, ੳੋੁਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਇਕ ਸ਼ਬਦ ਹੀ ਨਹੀਂ ਸਗੋਂ ਸਿੱਖ ਜੀਵਨ ਦਾ ਬੁਨਿਆਦੀ ਸਿਧਾਂਤ ਹੈ। ਇਸ ਸਿਧਾਂਤ ਨਾਲ ਗੁਰੂ ਸਾਹਿਬ ਨੇ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜਿੰਮੇਵਾਰੀ ਨਿਭਾਉਣ ਅਤੇ ਸੱਚ ਲਈ ਖੜ੍ਹੇ ਹੋਣ ਦਾ ਮਾਰਗ ਦਿਖਾਇਆ। ਇਸ ਸਿਧਾਂਤ ਤੇ ਪਹਿਰਾ ਦੇਣਾ ਹਰ ਸਿੱਖ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ।

ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਸਜਾਵਟੀ ਗੇਟ ਬਣਾਏ ਗਏ ਸਨ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਖ਼ਾਲਸਾ ਮਾਰਚ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਸਿੱਖੀ ਸਰੂਪ ਵਿਚ ਵਾਪਸ ਆਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਬਹੁਤ ਸਾਰੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਬਾਬਾ ਬੂਟਾ ਸਿੰਘ, ਸ. ਰਣਜੀਤ ਸਿੰਘ ਮੰਗਲੀ, ਸ. ਦਵਿੰਦਰ ਸਿੰਘ ਖੱਟੜਾ, ਬੀਬੀ ਹਰਜਿੰਦਰ ਕੌਰ ਪੁਵਾਤ, ਹਲਕਾ ਇੰਚਾਰਜ ਸ. ਮਨਜੀਤ ਸਿੰਘ, ਸ. ਸੁਰਜੀਤ ਸਿੰਘ ਪੰਧੇਰ, ਸ. ਪਰਮਿੰਦਰ ਸਿੰਘ ਪਾਇਲ, ਬਾਬਾ ਗੁਰਦੇਵ ਸਿੰਘ, ਜਥੇਦਾਰ ਜਗਦੇਵ ਸਿੰਘ ਪਾਇਲ, ਸ. ਰਾਜਨ ਸਿੰਘ ਲੁਧਿਆਣਾ, ਸ. ਨਵਤੇਜ ਸਿੰਘ, ਸ. ਹਰਜਿੰਦਰ ਸਿੰਘ ਪੁਵਾਤ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਬੀਰ ਸਿੰਘ, ਸ. ਚੰਚਲਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਰਾਊਂਡ ਦੌਰਾਨ ਅਚਾਨਕ ਵਿਗੜੀ ਹੈੱਡ ਟੀਚਰ ਦੀ ਤਬੀਅਤ, ਕਲਾਸਰੂਮ ’ਚ ਹੀ ਹੋਈ ਮੌਤ

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ