Thursday, May 16, 2024

Punjab

ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ ਰੈਲੀ, ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਤੱਕ ਕੀਤਾ ਗਿਆ ਰੋਸ ਮਾਰਚ

DALJEET KAUR | January 18, 2024 07:18 AM
ਪਟਿਆਲਾ:  ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨਜ਼ਰ ਅੰਦਾਜ਼ ਕੀਤੇ ਜਾਣ ਦੇ ਵਿਰੋਧ ਸਥਾਨਕ ਨਹਿਰੂ ਪਾਰਕ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੇ ਘਰ ਤੱਕ ਰੋਸ ਮਾਰਚ ਕੀਤਾ ਗਿਆ।
      
ਇਸ ਮੌਕੇ ਪਟਿਆਲਾ ਜਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਗੁਰਜੀਤ ਘੱਗਾ, ਸਕੱਤਰ ਹਰਿੰਦਰ ਪਟਿਆਲਾ ਅਤੇ ਮੀਤ ਪ੍ਰਧਾਨ ਬਿਨਾਂ ਘੱਗਾ ਅਤੇ ਪਿੰਕੀ ਖਰਾਬਗੜ ਨੇ ਆਖਿਆ ਕਿ ਪੰਜਾਬ ਵਿੱਚ ਕੰਮ ਕਰ ਰਹੀਆਂ ਮਾਣਭੱਤਾ ਵਰਕਰਾਂ (ਆਸ਼ਾ, ਮਿੱਡ-ਡੇ-ਮੀਲ ਅਤੇ ਆਂਗਨਵਾੜੀ ਹੈਲਪਰ) ਦੀਆਂ ਤਨਖਾਹਾਂ ਵਿੱਚ ਵਾਧਾ ਕਰਵਾਉਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਮਿਲਤ ਕਰਵਾਉਣ, 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ 1972 ਦੇ ਨਿਯਮਾਂ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਸੰਬੰਧੀ 15-01-2015 ਅਤੇ 09-07-2016 ਦੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਵਾਉਣ, 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪੇਂਡੂ ਅਤੇ ਬਾਰਡਰ ਏਰੀਏ ਸਮੇਤ ਬੰਦ ਕੀਤੇ ਸਮੁੱਚੇ 37 ਭੱਤੇ 'ਤੇ ਏ.ਸੀ.ਪੀ. ਸਕੀਮ ਲਾਗੂ ਕਰਵਾਉਣ ਲਈ ਪੰਜਾਬ ਦੇ ਮੁਲਾਜ਼ਮ ਅਤੇ ਮਾਣਭੱਤਾ ਵਰਕਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਇਸਦੇ ਬਾਵਜੂਦ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
    
ਇਸ ਮੌਕੇ ਸੰਬੋਧਨ ਕਰਦਿਆਂ ਹਰਵਿੰਦਰ ਰੱਖੜਾ, ਪਰਮਵੀਰ ਸਿੰਘ, ਜਸਪਾਲ ਕੌਰ ਪਟਿਆਲਾ ਅਤੇ ਮਨਜੀਤ ਕਲਿਆਣ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨਾਲ ਅਨੇਕਾਂ ਕਿਸਮ ਦੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਬਣਨ ਤੋਂ ਬਾਅਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਮ ਆਦਮੀ ਪਾਰਟੀ ਨੂੰ ਇਸਦੀ ਸਿਆਸੀ ਕੀਮਤ ਦੇਣੀ ਪਵੇਗੀ। 
 
ਇਸ ਮੌਕੇ ਹਰਦੀਪ ਟੋਡਰਪੁਰ, ਵਿਕਰਮ ਦੇਵ ਸਿੰਘ, ਅਤਿੰਦਰ ਘੱਗਾ, ਲਖਵਿੰਦਰ ਸਿੰਘ ਰੁੜਕੀ, ਰਜਿੰਦਰ ਸਮਾਣਾ, ਰਾਮ ਸ਼ਰਨ, ਸਤਪਾਲ ਸਮਾਣਾ, ਸੰਦੀਪ ਖੱਤਰੀ, ਕ੍ਰਿਸ਼ਨ ਚੁਹਾਣਕੇ, ਧਿਆਨ ਸਿੰਘ, ਕੁਲਵਿੰਦਰ ਕੌਰ ਪਰਵਿੰਦਰ ਸਮਾਣਾ, ਕਰਮਜੀਤ ਕੌਰ, ਚਰਨਜੀਤ ਕੌਰ ਜੰਗਮੰਗੋਲੀ ਆਦਿ ਨੇ ਵੀ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ