Thursday, May 02, 2024

Punjab

ਮੁਲਾਜ਼ਮਾਂ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ

ਦਲਜੀਤ ਕੌਰ  | March 10, 2024 11:27 PM

ਸੰਗਰੂਰ: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਭਰ ਵਿੱਚੋਂ ਅੱਜ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਇੱਕਤਰ ਹੋਏ। ਇੱਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਅਤੇ ਕੋਠੀ ਅੱਗੇ ਹੀ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ।‌ ਇਸ ਸਮੇਂ ਧਰਨੇ ਦੌਰਾਨ ਹੀਮੁ ਲਾਜ਼ਮਾਂ ਨੇ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ। 

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਫਰੰਟ ਸੂਬਾ ਆਗੂਆਂ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ। ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। 

ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ। ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ 'ਚ ਗੁਜ਼ਰ ਰਹੇ ਹਨ। ਇਸ‌ ਦੇ ਰੋਸ ਵਜੋਂ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਆਪਣੇ ਖ਼ੂਨ ਨਾਲ ਮੰਗਾਂ ਲਿਖ ਕੇ ਮੰਗ ਪੱਤਰ ਵਿਧਾਨ ਸਭਾ ਵਿੱਚ ਭੇਜਿਆ ਗਿਆ। 

ਇਸ ਮੌਕੇ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਨਾਲ 14 ਮਾਰਚ ਦੀ ਮੀਟਿੰਗ ਤੈਅ ਕਰਵਾਈ ਗਈ। ਇਸ ਤੋਂ ਬਾਅਦ ਮੁਲਾਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੇ ਹਲਕਿਆਂ ਵਿੱਚ ਆਪ ਪਾਰਟੀ ਵਿਰੁੱਧ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾਣਗੀਆਂ। 

ਇਸ ਮੌਕੇ ਹਰਜਿੰਦਰ ਸਿੰਘ, ਸਸ਼ਪਾਲ ਸਿੰਘ, ਯੁੱਧਜੀਤ ਸਿੰਘ ਨਿਰਮਲ ਜੀਰਾ, ਜੱਗਾ ਬੋਹਾ, ਜੁਝਾਰ ਸਿੰਘ, ਰਸ਼ਪਾਲ ਸਿੰਘ, ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੀਟੀਐੱਫ ਦੇ ਸੂਬਾ ਜਨਰਲ ਸਕੱਤਰ ਬਲਵੀਰ ਚੰਦ ਲੌਂਗੋਵਾਲ ਆਦਿ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਭਰਾਤਰੀ ਜਥੇਬੰਦੀ ਡੀਟੀਐੱਫ ਵੱਲੋਂ ਕਮਲਜੀਤ ਸਿੰਘ ਬਨਭੌਰਾ, ਦੀਨਾ ਨਾਥ, ਸੁਖਬੀਰ ਖਨੌਰੀ, ਵਿਪਿਨ ਕੁਮਾਰ,  ਹਰਭਗਵਾਨ ਗੁਰਨੇ, ਜਸਬੀਰ ਨਮੋਲ ਆਦਿ ਆਗੂ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ