Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 06:04 PM

- ਭਾਜਪਾ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੀ: ਢਿੱਲੋਂ
- ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਧਮਕੀਆਂ 'ਤੇ ਉੱਤਰੀ: ਭਾਜਪਾ ਪ੍ਰਧਾਨ
- ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ‘ਆਪ’ ਸਰਕਾਰ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 29 ਅਗਸਤ : ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ ਲੈਣ ਵਾਲੇ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਆਪਣੀ ਨਾਕਾਮੀ ਅਤੇ ਵਿੱਤੀ ਕੁਪ੍ਰਬੰਧਨ ਨੂੰ ਲੁਕਾਉਣ ਲਈ ‘ਆਪ’ ਸਰਕਾਰ ਹੁਣ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਧਮਕਾਉਣ ’ਤੇ ਉਤਰ ਆਈ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਨਿਯਮਾਂ ਅਨੁਸਾਰ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦਾ ਕੰਮ ਮੁਲਾਜ਼ਮਾਂ ਦੀ ਆਵਾਜ਼ ਸੁਣਨਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਹੁੰਦਾ ਹੈ, ਨਾ ਕਿ ਨੋਟਿਸ ਅਤੇ ਧਮਕੀਆਂ ਰਾਹੀਂ ਉਨ੍ਹਾਂ ਦੀ ਆਵਾਜ਼ ਦਬਾਉਣਾ।

ਉਨ੍ਹਾਂ ਕਿਹਾ ਕਿ ਇਹ ਉਹੀ ਆਮ ਆਦਮੀ ਪਾਰਟੀ ਦੇ ਆਗੂ ਹਨ, ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਸਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿੱਚ ਵੱਡੇ-ਵੱਡੇ ਵਾਅਦੇ ਕਰਦੇ ਸਨ। ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੱਕ ਦੇ ਆਗੂਆਂ ਨੇ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਆਪਣੀ ਸਿਆਸੀ ਪੌੜੀ ਵਜੋਂ ਵਰਤਿਆ, ਪਰ ਸੱਤਾ ਹਾਸਲ ਕਰਦਿਆਂ ਹੀ ਉਹੀ ਮੁਲਾਜ਼ਮ ਹੁਣ ਇਨ੍ਹਾਂ ਨੂੰ ਬੋਝ ਅਤੇ ਆਪਣੀ ਸਰਕਾਰ ਲਈ ਚੁਣੌਤੀ ਨਜ਼ਰ ਆਉਣ ਲੱਗ ਪਏ ਹਨ।

ਭਾਜਪਾ ਆਗੂ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੀ ਮਿਹਨਤ ਨਾਲ ਹੀ ਸਰਕਾਰੀ ਪ੍ਰਬੰਧ, ਸਿੱਖਿਆ, ਸਿਹਤ, ਪ੍ਰਸ਼ਾਸਨ ਅਤੇ ਲੋਕ ਸੇਵਾਵਾਂ ਚੱਲਦੀਆਂ ਹਨ। ਅਜਿਹੇ ਵਿੱਚ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਹੰਕਾਰ ਭਰਿਆ ਅਤੇ ਧਮਕਾਉਣ ਵਾਲਾ ਰਵੱਈਆ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਨੂੰ ਵੀ ਉਜਾਗਰ ਕਰਦਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰ ਨੂੰ ਟਕਰਾਅ ਦਾ ਰਾਹ ਛੱਡ ਕੇ ਤੁਰੰਤ ਗੱਲਬਾਤ ਰਾਹੀਂ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੋਟਿਸ ਜਾਰੀ ਕਰਕੇ ਜਾਂ ਡਰਾਉਣ-ਧਮਕਾਉਣ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਡੀਏ ਦੇ ਰਹੀਆਂ ਹਨ, ਜਦਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਪੈਸਾ ਕਿਉਂ ਨਹੀਂ ਹੈ, ਜਦਕਿ ਸਰਕਾਰ ਆਪਣੀ ਇਸ਼ਤਿਹਾਰਬਾਜ਼ੀ ਅਤੇ ਹੋਰ ਗੈਰ-ਜ਼ਰੂਰੀ ਖਰਚਿਆਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੁਲਾਜ਼ਮਾਂ ਨੂੰ ਡਰਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਡੀਏ, ਬਕਾਏ ਅਤੇ ਹੋਰ ਬਣਦੇ ਹੱਕ ਦੇਣੇ ਚਾਹੀਦੇ ਹਨ।

ਕੇਵਲ ਸਿੰਘ ਢਿੱਲੋਂ ਨੇ ਮੁਲਾਜ਼ਮ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮ ਪੱਖੀ ਅਤੇ ਜਵਾਬਦੇਹ ਸਰਕਾਰ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ, ਤਾਂ ਜੋ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਸਮੇਂ ਸਿਰ ਮਿਲ ਸਕਣ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਨਾ ਹੋਣਾ ਪਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਚੇਤਾਵਨੀ ਦਿੰਦਿਆਂ ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ