Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 05:29 PM

- *ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97, 041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ*
- *ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪੜਾਅ ਅਧੀਨ ਲਗਭਗ 35, 500 ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ-ਦੀਦਾਰੇ*

ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46, 030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21, 104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23, 747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6, 160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97, 041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "ਮੁੱਖ ਮੰਤਰੀ ਤੀਰਥ ਯਾਤਰਾ" ਦੇ ਪਹਿਲੇ ਪੜਾਅ ਤਹਿਤ ਲਗਭਗ 35, 500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ।

ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ