Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | September 17, 2026 07:39 PM

- *ਸਕੀਮ ਤਹਿਤ 95 ਏ.ਸੀ. ਬੱਸਾਂ ਨੇ 12, 485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ*
- *ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ: ਤਰੁਨਪ੍ਰੀਤ ਸਿੰਘ ਸੌਂਦ*
- *50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਮੁਫ਼ਤ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤ ਲਈ ਯੋਗ: ਤਰੁਨਪ੍ਰੀਤ ਸਿੰਘ ਸੌਂਦ*

ਚੰਡੀਗੜ੍ਹ; 17 ਸਤੰਬਰ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5, 10, 807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਬਜ਼ੁਰਗ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 5, 10, 807 ਸ਼ਰਧਾਲੂਆਂ ਨੇ ਸੂਬੇ ਦੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਮੌਜੂਦਾ ਸਮੇਂ, ਇਸ ਸਕੀਮ ਅਧੀਨ 95 ਏ.ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12, 485 ਗੇੜੇ ਮੁਕੰਮਲ ਕੀਤੇ ਗਏ ਹਨ।"

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ, "ਇਹ ਸਕੀਮ 9 ਨਵੰਬਰ 2025 ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਪਹਿਲੇ ਪੜਾਅ ਦੌਰਾਨ, ਲਗਭਗ ਚਾਰ ਲੱਖ ਸ਼ਰਧਾਲੂਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੀ ਯਾਤਰਾ ਕੀਤੀ।"

ਉਨ੍ਹਾਂ ਕਿਹਾ, "12 ਅਗਸਤ 2026 ਨੂੰ ਇਸ ਸਕੀਮ ਦਾ ਵਿਸਤਾਰ ਕਰਦਿਆਂ ਇਸ ਵਿੱਚ ਹੋਰ ਧਾਰਮਿਕ ਸਥਾਨਾਂ ਜਿਵੇਂ ਕਿ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਨੂੰ ਵੀ ਸ਼ਾਮਲ ਕੀਤਾ ਗਿਆ।"

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਇਸ ਯੋਜਨਾ ਤਹਿਤ, 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕ ਇਸ ਤੀਰਥ ਯਾਤਰਾ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਯੋਗ ਸ਼ਰਧਾਲੂਆਂ ਨੂੰ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।"

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਯਾਤਰਾ ਦੌਰਾਨ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਵਿੱਚ ਸਹਾਇਕ ਕਰਮਚਾਰੀਆਂ ਅਤੇ ਮੈਡੀਕਲ ਸਟਾਫ ਦੀ ਇੱਕ ਟੀਮ ਤਾਇਨਾਤ ਕੀਤੀ ਗਈ ਹੈ, ਜਦਕਿ ਵੱਖ-ਵੱਖ ਪੜਾਅਵਾਂ ’ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਟੀਮਾਂ ਤਾਇਨਾਤ ਹਨ।’’

ਉਨ੍ਹਾਂ ਕਿਹਾ, ‘‘ਸੰਗਤਾਂ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਸਾਫ਼-ਸੁਥਰੇ ਤੇ ਵਧੀਆ ਪਖ਼ਾਨੇ ਦੀ ਸਹੂਲਤ ਵਾਲੀ ਏਅਰ-ਕੰਡੀਸ਼ਨਡ ਰਿਹਾਇਸ਼ ਦੇ ਨਾਲ-ਨਾਲ ਯਾਤਰਾ ਦੌਰਾਨ ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹਨ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘ਯਾਤਰਾ ਦੌਰਾਨ ਸੰਗਤ ਬਹੁਤ ਖੁਸ਼ ਅਤੇ ਸੰਤੁਸ਼ਟ ਹੁੰਦੀ ਹੈ ਅਤੇ ਸ਼ਰਧਾਲੂ ਅਕਸਰ ਸ਼ਬਦ ਗਾਉਂਦੇ ਜਾਂਦੇ ਹਨ। ਮੈਂ ਅਰਦਾਸ ਕਰਦਾ ਹਾਂ ਕਿ ਹਰ ਯਾਤਰਾ ਸੁਰੱਖਿਅਤ ਅਤੇ ਸ਼ੁਭ ਹੋਵੇ ਅਤੇ ਸਾਰੀ ਸੰਗਤ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਖੁਸ਼ੀ-ਖੁਸ਼ੀ ਅਪਣੇ ਘਰ ਪਰਤੇ। ’’

ਉਨ੍ਹਾਂ ਅੱਗੇ ਕਿਹਾ, ‘‘ਯਾਤਰਾ ਦੀ ਸਮਾਪਤੀ ’ਤੇ, ਸ਼ਰਧਾਲੂਆਂ ਨੂੰ ਪ੍ਰਸ਼ਾਦ ਅਤੇ ਯਾਦਗਾਰ ਵਜੋਂ ਪਿੱਤਲ ਦਾ ਗਲਾਸ ਵੀ ਦਿੱਤਾ ਜਾਵੇਗਾ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਇਹ ਸਕੀਮ ਹਰੇਕ ਲਈ ਖੁੱਲ੍ਹੀ ਹੈ, ਭਾਵੇਂ ਉਹ ਕਿਸੇ ਵੀ ਖਿੱਤੇ, ਜਾਤ ਜਾਂ ਧਰਮ ਨਾਲ ਸਬੰਧਤ ਹੋਵੇ । ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਦੇ ਚਾਹਵਾਨ ਬਜ਼ੁਰਗਾਂ ਦੀ ਸਹਾਇਤਾ ਕਰਨਾ ਹੀ ਇਸ ਪਹਿਲਕਦਮੀ ਦਾ ਉਦੇਸ਼ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਸ਼ਰਧਾਲੂ ਨੂੰ ਪੂਰੀ ਯਾਤਰਾ ਦੌਰਾਨ ਢੁਕਵੀਆਂ ਸਹੂਲਤਾਂ ਅਤੇ ਸਹਾਇਤਾ ਮਿਲੇ। ਸਬੰਧਤ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਧਾਲੂਆਂ ਦੀ ਸਹੂਲਤ ਲਈ ਹਾਜ਼ਰ ਰਹਿਣ ਅਤੇ ਯਾਤਰਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਇਆ ਜਾਵੇ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ