Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 03:22 PM

- ਕਿਹਾ; ਨਸ਼ਿਆਂ ਸਬੰਧੀ ਜਵਾਬ ਮੰਗਣ ਵਾਲੇ ਨੌਜੁਆਨ ’ਤੇ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਸਤੰਬਰ : ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜੁਆਨ ਪ੍ਰਤੀ ਸਰਕਾਰ ਦੀ ਪਹੁੰਚ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਵਾਲੀ ਗੱਲ ਹੈ ਕਿ ਸ. ਮੋਹਨਜੀਤ ਸਿੰਘ ’ਤੇ ਤਸ਼ੱਦਦ ਕਰਨ ਦੇ ਨਾਲ-ਨਾਲ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਹਿਚਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਸਿੱਖ ਦੇ ਕਕਾਰਾਂ ਦੀ ਜਾਣਬੁਝ ਕੇ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ, ਪ੍ਰੰਤੂ ਸਰਕਾਰ ਨਸ਼ਾ ਰੋਕਣ ਦੀ ਬਜਾਏ ਨਸ਼ੇ ਖਿਲਾਫ਼ ਅਵਾਜ਼ ਚੁੱਕਣ ਵਾਲਿਆਂ ’ਤੇ ਤਸ਼ੱਦਦ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਜਾਂ ਕਿਸੇ ਗੰਭੀਰ ਸਮਾਜਿਕ ਮੁੱਦੇ ’ਤੇ ਸਵਾਲ ਕੀਤਾ ਜਾਂਦਾ ਹੈ ਤਾਂ ਉਸ ਨੂੰ ਪੁਲਿਸ ਦੀ ਤਾਕਤ ਨਾਲ ਚੁੱਪ ਕਰਵਾਉਣਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ। ਰੋਸ ਪ੍ਰਗਟਾਉਣ ਵਾਲੇ ਕਿਸੇ ਵੀ ਵਿਅਕਤੀ ਨਾਲ ਤਸ਼ੱਦਦ ਕਰਨਾ ਕਿਸੇ ਵੀ ਤਰ੍ਹਾਂ ਲੋਕਤੰਤਰਕ ਵਿਵਸਥਾ ਦਾ ਹਿੱਸਾ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਨੌਜਵਾਨ ਨਾਲ ਵਾਪਰੀ ਕਥਿਤ ਵਧੀਕੀ ਦਾ ਮਾਮਲਾ ਨਹੀਂ, ਬਲਕਿ ਇਹ ਸਵਾਲ ਵੀ ਖੜ੍ਹਾ ਕਰਦੀ ਹੈ ਕਿ ਕੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਵਾਲ ਕਰਨ ਵਾਲੀ ਨੌਜਵਾਨ ਪੀੜ੍ਹੀ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦੀ ਆਜ਼ਾਦੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੁਲਿਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਲੋਕਾਂ ਦੀ ਸੁਰੱਖਿਆ ਲਈ ਹੈ। ਜੇਕਰ ਪੁਲਿਸ ਕਰਮਚਾਰੀਆਂ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜੁਆਨ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਲੋੜੀਂਦਾ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜੁਆਨ ਦੇ ਕੋਲ ਭੇਜਿਆ ਗਿਆ ਹੈ, ਜੋ ਲੋੜੀਂਦੀ ਮੱਦਦ ਵਾਸਤੇ ਜਾਣਕਾਰੀ ਲੈਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਜਥੇਦਾਰ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ

ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ