Wednesday, May 01, 2024

Punjab

ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ

ਦਲਜੀਤ ਕੌਰ  | March 09, 2024 07:58 PM
ਬਰਨਾਲਾ:  ਵਿਧਾਨ ਸਭਾ ਅੰਦਰ 4 ਮਾਰਚ ਨੂੰ ਉੱਪ ਮੁੱਖ ਮੰਤਰੀ ਨਾ ਬਣਾਉਣ ਦੇ ਸਵਾਲ ਤੇ ਵਿਧਾਇਕ ਕੋਟਲੀ ਨੂੰ ਜੁੱਤੀ ਸੰਘਾਉਣ ਦੇ ਬੋਲਕੇ ਸਮੁੱਚੇ ਦਲਿਤ ਸਮਾਜ ਨੂੰ ਅਪਮਾਨ ਕਰਨ ਖ਼ਿਲਾਫ਼ ਅੱਜ ਤਰਕਸ਼ੀਲ ਭਵਨ ਵਿਖੇ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸੂਬਾ ਆਗੂ ਬਲਜੀਤ ਕੌਰ ਸਿੱਖਾਂ ਵਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਐਸ ਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਵਿਧਾਨ ਸਭਾ ਵਿਚ ਦਲਿਤ ਸਮਾਜ ਨੂੰ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕਰਾਉਣ ਲਈ 11 ਮਾਰਚ ਨੂੰ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ। 
 
ਮੀਟਿੰਗ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਮਜ਼ਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੁਖਵਿੰਦਰ ਸਿੰਘ ਗੱਜਣਵਾਲ, ਰਾਸ਼ਟਰੀ ਕ੍ਰਾਂਤੀ ਪਾਰਟੀ ਦੇ ਕੌਮੀ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ, ਵਾਲਮੀਕੀ ਮਜ਼ਬੀ ਸਿੱਖ ਮਹਾਸਭਾ ਦੇ ਸੂਬਾ ਪ੍ਰਧਾਨ ਮਾਸਟਰ ਬਲਜਿੰਦਰ ਸਿੰਘ ਧਾਲੀਵਾਲ, ਬਹੁਜਨ ਮੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਇਸਾਪੁਰ, ਬੀ ਆਰ ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਬੌਬੀ, ਮਜ਼ਬੀ ਸਿੱਖ ਭਲਾਈ ਮੰਚ ਦੇ ਪ੍ਰਧਾਨ ਪ੍ਰਗਟ ਸਿੰਘ ਰਾਜੋਆਣਾ, ਵਾਲਮੀਕਿ ਆਦ ਧਰਮ ਦੇ ਕੌਮੀ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੌਹਾਨ, ਬਾਬਾ ਜੀਵਨ ਸਿੰਘ ਸਟੂਡੈਂਟਸ ਸੰਸਥਾਪਕ ਮਾਸਟਰ ਲਛਮਣ ਸਹੋਤਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਸਿਰਫ ਵਿਧਾਇਕ ਕੋਟਲੀ ਨੂੰ ਜੁੱਤੀ ਸੁੰਘਾਉਣ ਦੀ ਘਟਨਾ ਨੇ ਸਮੁੱਚੇ ਸਮਾਜ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਵਿਚ ਵਿਧਾਨ ਸਭਾ ਅੰਦਰ  ਦਲਿਤ ਸਮਾਜ ਨੂੰ ਅਪਮਾਨ ਕਰਨ ਵਾਲ਼ਾ ਪਹਿਲਾਂ ਮੁੱਖ ਮੰਤਰੀ ਬਣ ਗਿਆ ਹੈ। ਇਸ ਲਈ ਮੁੱਖ ਮੰਤਰੀ ਮਾਨ ਦਾ ਜੁਰਮ ਨਾਂ ਮਾਫ਼ ਕਰਨ ਵਾਲਾ ਜ਼ੁਰਮ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਦਾ ਐਸਸੀ ਸਮਾਜ ਮੁੱਖ ਮੰਤਰੀ ਮਾਨ ਨੂੰ ਇੱਟ ਦਾ ਪੱਥਰ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਵਿਧਾਨ ਸਭਾ ਵਿਚ ਦਲਿਤ ਸਮਾਜ ਨੂੰ ਜਲੀਲ ਕਰਨ ਵਾਲੇ ਭਗਵੰਤ ਮਾਨ ਖਿਲਾਫ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਮੌਕੇ ਮੁੱਖ ਮੰਤਰੀ ਦਾ ਸਾਥ ਦੇਣ ਵਾਲਿਆਂ ਉਪਰ ਵੀ 120 ਬੀ ਤਹਿਤ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਪੰਜਾਬ ਦੀ ਦਲਿਤ ਸਮਾਜ ਦਾ ਦਰਦ ਰੱਖਣ ਵਾਲੀਆਂ ਜਥੇਬੰਦੀਆਂ ਨੂੰ 11 ਮਾਰਚ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ।
 
 
ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਮਜ਼ਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਰਿਆੜ, ਮੱਖਣ ਸਿੰਘ ਭਾਈ ਰੂਪਾ, ਦੀਪਕ ਘਈ,   ਪ੍ਰਿਤਪਾਲ ਸਿੰਘ ਰਾਮਪੁਰਾ, ਮਾਸਟਰ ਗੁਰਸੇਵਕ ਸਿੰਘ ਰਾਮਪੁਰਾ, ਵੀ ਮੌਜੂਦ ਸਨ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ