Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Punjab

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕੈਂਪਾਂ ਦੀ ਗਿਣਤੀ ਵਧਾਈ

PUNJAB NEWS EXPRESS | July 13, 2023 09:47 PM

- ਜਲੰਧਰ ‘ਚ 51, ਫਿਰੋਜ਼ਪੁਰ ‘ਚ 36 ਅਤੇ ਕਪੂਰਥਲਾ ‘ਚ 8 ਰਾਹਤ ਕੈਂਪ ਬਣਾਏ
- 18 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
- ਹੜ੍ਹ ਪ੍ਰਭਾਵਿਤਾਂ ਨੂੰ 23, 600 ਸੁੱਕੇ ਭੋਜਨ ਦੇ ਪੈਕੇਟ ਵੰਡੇ
- ਸਿਹਤ ਵਿਭਾਗ ਵੱਲੋਂ 186 ਮੈਡੀਕਲ ਕੈਂਪ ਸਥਾਪਿਤ, 315 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ 'ਚ ਜੁਟੀਆਂ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ।

ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁੱਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ਵਿਚ, 16 ਰੂਪਨਗਰ ਵਿਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ‘ਚ 3, ਮੋਹਾਲੀ ‘ਚ 22, ਐਸਬੀਐਸ ਨਗਰ ‘ਚ 2, ਸੰਗਰੂਰ ‘ਚ 3, ਫਿਰੋਜ਼ਪੁਰ ‘ਚ 36, ਹੁਸ਼ਿਆਰਪੁਰ ‘ਚ 3, ਤਰਨ ਤਾਰਨ ‘ਚ 7, ਜਲੰਧਰ ‘ਚ 51 ਅਤੇ ਕਪੂਰਥਲਾ ‘ਚ 8 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ‘ਚ 13518, ਰੂਪਨਗਰ ‘ਚ 2200, ਮੋਗਾ ‘ਚ 155, ਲੁਧਿਆਣਾ ‘ਚ 300, ਮੋਹਾਲੀ ‘ਚ 1400, ਐਸਬੀਐਸ ਨਗਰ ‘ਚ 200, ਫਤਹਿਗੜ੍ਹ ਸਾਹਿਬ ‘ਚ 500, ਤਰਨ ਤਾਰਨ ‘ਚ 19 ਅਤੇ ਜਲੰਧਰ ਜ਼ਿਲ੍ਹੇ ‘ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚੋਂ ਕੱਢ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।

ਪਸ਼ੂ ਪਾਲਣ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।  ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ।  ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।
ਓਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿੱਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿੱਤਾ ਹੈ।
ਸੁੱਕੇ ਭੋਜਨ ਦੇ 40, 000 ਪੈਕੇਟ ਤਿਆਰ ਕੀਤੇ ਜਾ ਰਹੇ ਹਨ ਜਦੋਂਕਿ 23, 600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ

'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਬਾਠ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਧੋਖਾ ਕੀਤਾ"-ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ 'ਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦਾ ਦੋਸ਼ ਲਗਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ