Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 09:11 PM

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ
* ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ: ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ 'ਆਓਸਟੀ ਪਾਲਿਸੀ' ਵਿੱਚ ਵੀ ਕਈ ਬਦਲਾਅ
ਕੀਤੇ ਹਨ।

ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1, 000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1, 600 ਵਰਗ ਗਜ਼ ਦੀ ਬਜਾਏ 1, 630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।

ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ।

ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ 'ਸਹੂਲੀਅਤ ਸਰਟੀਫਿਕੇਟ' ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ। ਵਿਕਲਪਕ ਤੌਰ 'ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ 'ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ।
ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ 'ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ।

ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, "ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1, 000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1, 600 ਵਰਗ ਗਜ਼ ਤੋਂ ਵਧਾ ਕੇ 1, 630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*