Sunday, November 09, 2025
ਤਾਜਾ ਖਬਰਾਂ
ਪੰਜਾਬ ਸਰਕਾਰ ਆਪਣੀ ਸਿੱਖਿਆ ਨੀਤੀ ਤੇ ਡੈਮ ਸੇਫਟੀ ਐਕਟ ਤੁਰੰਤ ਬਣਾਏ: ਸਤਨਾਮ ਸਿੰਘ ਚਾਹਲਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾਰਵਜੋਤ ਕੌਰ ਗਰੇਵਾਲ ਦੀ ਥਾਂ ਸੁਰਿੰਦਰ ਲਾਂਬਾ ਆਈਪੀਐਸ ਨੂੰ ਐਸਐਸਪੀ ਤਰਨਤਾਰਨ ਨਿਯੁਕਤ ਕੀਤਾਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

PUNJAB NEWS EXPRESS | November 09, 2025 08:15 PM
 

ਧੂਰੀ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।

ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵੀ-ਦੇਵਤਿਆਂ, ਸੰਤਾਂ-ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਕਾਰਜ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ, ਦੀਆਂ ਸਿੱਖਿਆਵਾਂ ਅਤੇ  ਫ਼ਲਸਫ਼ੇ ਅਨੁਸਾਰ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਆਪਣੀ ਸਿੱਖਿਆ ਨੀਤੀ ਤੇ ਡੈਮ ਸੇਫਟੀ ਐਕਟ ਤੁਰੰਤ ਬਣਾਏ: ਸਤਨਾਮ ਸਿੰਘ ਚਾਹਲ

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਰਵਜੋਤ ਕੌਰ ਗਰੇਵਾਲ ਦੀ ਥਾਂ ਸੁਰਿੰਦਰ ਲਾਂਬਾ ਆਈਪੀਐਸ ਨੂੰ ਐਸਐਸਪੀ ਤਰਨਤਾਰਨ ਨਿਯੁਕਤ ਕੀਤਾ

ਜਾਤੀਵਾਦੀ ਟਿੱਪਣੀ 'ਤੇ ਪੰਜਾਬ ਕਾਂਗਰਸ ਮੁਖੀ ਸੁਪਰੀਮ ਕੋਰਟ ਪੈਨਲ ਸਾਹਮਣੇ ਪੇਸ਼ ਨਹੀਂ ਹੋਏ, ਅਗਲੀ ਸੁਣਵਾਈ 17 ਨਵੰਬਰ ਨੂੰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਝੋਨਾ ਖ਼ਰੀਦ ਸੀਜ਼ਨ-2025;  ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ UAPA ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ