Tuesday, June 16, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 07:39 PM

- ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ
- ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, "ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।"

ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ 'ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ FDDI ਨਾਲ ਸਮਝੌਤਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਚੀਮਾ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅਮਰੀਕਾ 'ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਰਿਕਵਰੀ ਤੋਂ ਰੋਜ਼ਗਾਰ ਤੱਕ: ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ