Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ

ਪੰਜਾਬ ਨਿਊਜ਼ ਐਕਸਪ੍ਰੈੱਸ | October 08, 2026 03:55 PM

- *ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ*
- *ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1, 118.93 ਕਰੋੜ ਰੁਪਏ ਭੇਜੇ*
- *79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ; ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਮਿਲੇਗਾ ਯੋਜਨਾ ਦਾ ਲਾਭ*
- *ਦੇਸ਼ ਦੀ ਪਹਿਲੀ ਵਿਲੱਖਣ ਯੋਜਨਾ; ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਹੋਣਗੀਆਂ ਕਵਰ, ਸਾਲਾਨਾ ਕਰੀਬ 12, 000 ਕਰੋੜ ਰੁਪਏ ਹੋਣਗੇ ਖਰਚ*

ਚੰਡੀਗੜ੍ਹ, 8 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3, 722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ, ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਨੂੰ 1, 118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਭਾਗੀਦਾਰੀ ਨੂੰ ਨਵੀਂ ਮਜ਼ਬੂਤੀ ਦੇ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਉੱਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ 12, 000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਦੇਸ਼ ਦੀ ਪਹਿਲੀ ਅਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨਗੀਆਂ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1, 000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1, 500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਵੱਲੋਂ ਭਲਕੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ PTM'; 25 ਲੱਖ ਮਾਪੇ ਹੋਣਗੇ ਸ਼ਾਮਲ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

LPU ਹਿੰਸਾ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਾਖ਼ਲ ਕੀਤੀ ਸਟੇਟਸ ਰਿਪੋਰਟ

ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ