Saturday, February 21, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

PUNJAB NEWS EXPRESS | October 24, 2024 07:38 PM

ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, : 
ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਪੇਸ਼ ਆ ਰਹੀ ਸਮੱਸਿਆ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ 'ਤੇ ਰੋਕ ਲਗਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਚ ਅਪਰਾਧੀਆਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੈ ਜਿਸ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੋਧ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਕੋਲ 31 ਜੁਲਾਈ, 2024 ਤੱਕ ਅਣਅਧਿਕਾਰਤ ਕਲੋਨੀ ਵਿੱਚ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼  ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਇਤਰਾਜ਼ਹੀਣਤਾ ਸਰਟੀਫੀਕੇਟ (ਐਨਓਸੀ) ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਕਾਲੋਨਾਈਜ਼ਰ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ, ਪਰ ਉਨ੍ਹਾਂ ਦੀਆਂ ਕਰਤੂਤਾਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇਰੇ ਤੇ ਮਾੜੇ ਸਾਸ਼ਨ ਦੌਰਾਨ ਨਾਜਾਇਜ਼ ਕਾਲੋਨੀਆਂ ਵਧੀਆਂ ਸਨ ਕਿਉਂਕਿ ਪਹਿਲਾਂ ਦੇ ਸ਼ਾਸਕਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ । ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਗਲਤੀ ਨਾਲ ਆਪਣੀ ਮਿਹਨਤ ਦੀ ਕਮਾਈ ਨੂੰ ਨਾਜਾਇਜ਼ ਕਾਲੋਨੀਆਂ ’ਚ ਲਗਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ, ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਦੀ ਗ੍ਰਿਫਤ ਵਿੱਚ ਫਸ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ