Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 03:48 PM

- *2, 008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ*
- *ਆਸ਼ਾ ਵਰਕਰਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਲਈ ਪ੍ਰਤੀ ਕਾਰਡ 10 ਰੁਪਏ ਮਿਲਣਗੇ; ਪੰਜਾਬ ਨੇ ਦੋ ਹਫ਼ਤਿਆਂ ਵਿੱਚ ਮੁਕੰਮਲ ਵੰਡ ਦਾ ਟੀਚਾ ਮਿਥਿਆ*
- *400 ਤੋਂ ਵੱਧ ਲਾਭਪਾਤਰੀਆਂ ਵਾਲੇ 2, 008 ਤੋਂ ਵੱਧ ਸਥਾਨਾਂ ’ਤੇ ਲੱਗਣਗੇ ਸਿਹਤ ਯੋਜਨਾ ਕਾਰਡ ਵੰਡ ਕੈਂਪ; ਯੂਨੀਵਰਸਲ ਕਵਰੇਜ ਲਈ ਭਗਵੰਤ ਮਾਨ ਸਰਕਾਰ ਦੀ ਸਮਾਂਬੱਧ ਪਹਿਲਕਦਮੀ: ਡਾ. ਬਲਬੀਰ ਸਿੰਘ*

ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ।

ਸਰਕਾਰ ਵੱਲੋਂ ਲਗਭਗ 2, 008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ।

ਲਾਭਪਾਤਰੀਆਂ ਨੂੰ ਕੈਂਪਾਂ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਨੂੰ ਕੈਂਪਾਂ ਤੱਕ ਲਿਆਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਕੈਂਪ ਆਧਾਰਿਤ ਵੰਡ ਸ਼ੁਰੂ ਕੀਤੀ ਜਾਵੇਗੀ। ਸਰਕਾਰ ਵੱਲੋਂ ਪ੍ਰੋਗਰਾਮ ਸ਼ੁਰੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਕੈਂਪਾਂ ਵਿੱਚ ਕਾਰਡ ਵੰਡ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਵੀ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।

ਕਾਰਡਾਂ ਨੂੰ ਆਖਰੀ ਪੱਧਰ ਤੱਕ ਪਹੁੰਚਾਉਣ ਲਈ ਪ੍ਰੋਤਸਾਹਿਤ ਕਰਨ ਵਾਸਤੇ ਆਸ਼ਾ ਵਰਕਰਾਂ ਨੂੰ ਹਰੇਕ ਸਫ਼ਲਤਾਪੂਰਵਕ ਵੰਡੇ ਗਏ ਕਾਰਡ ਲਈ 10 ਰੁਪਏ, ਜਦਕਿ ਆਸ਼ਾ ਫੈਸਿਲੀਟੇਟਰਾਂ ਨੂੰ ਪ੍ਰਤੀ ਕਾਰਡ 2 ਰੁਪਏ ਦਿੱਤੇ ਜਾਣਗੇ। ਘਰ-ਘਰ ਕਾਰਡ ਵੰਡ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਸਬੰਧਤ ਸਿਹਤ ਅਧਿਕਾਰੀਆਂ ਵੱਲੋਂ ਪ੍ਰੋਤਸਾਹਨ ਰਾਸ਼ੀ ਦੇ ਦਾਅਵਿਆਂ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਕੈਂਪ ਆਧਾਰਿਤ ਵੰਡ ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਬਾਕੀ ਰਹਿੰਦੇ ਕਾਰਡਾਂ ਨੂੰ ਅਗਲੇ ਦੋ ਹਫ਼ਤਿਆਂ ਦੇ ਅੰਦਰ ਘਰ-ਘਰ ਵੰਡ ਪ੍ਰਣਾਲੀ ਰਾਹੀਂ ਵੰਡੇ ਜਾਣਗੇ।

ਸਟੇਟ ਹੈਲਥ ਏਜੰਸੀ ਵੱਲੋਂ ਜ਼ਿਲ੍ਹਿਆਂ ਨੂੰ ਕਾਰਡਾਂ ਦੇ ਨਾਲ-ਨਾਲ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਪਹਿਲਾਂ ਹੀ ਉਪਲੱਬਧ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚ ਕਾਰਡ ਜੈਕਟਾਂ, ਲਿਫ਼ਾਫ਼ੇ ਅਤੇ ਬਰੋਸ਼ਰ ਵੀ ਸ਼ਾਮਲ ਹਨ।

ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੂਬਾ ਸਰਕਾਰ ਦਾ ਟੀਚਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਮੁਕੰਮਲ ਕਰਨਾ ਹੈ, ਸਰਕਾਰ ਦਾ ਵਿਸ਼ੇਸ਼ ਜ਼ੋਰ ਇਹ ਯਕੀਨੀ ਬਣਾਉਣ ’ਤੇ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ

ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ