Monday, July 20, 2026
ਤਾਜਾ ਖਬਰਾਂ
ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

Punjab

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 19, 2026 09:03 PM

- *ਮੈਂ ਸਖ਼ਤ ਮਿਹਨਤ ਕਰਕੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਮਾਇਆ ਹੈ ਅਤੇ ਇਸਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਸਾਨੂੰ ਮਿਲ ਕੇ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਸਿਰਜਣਾ ਚਾਹੀਦਾ ਹੈ, ਨਾ ਕਿ ਇੱਕ ਹੋਰ ਲੰਡਨ ਜਾਂ ਕੈਲੀਫੋਰਨੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਕੋਦਰ ਵਿਖੇ ਡੇਰਾ ਲਾਲ ਬਾਦਸ਼ਾਹ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ*

ਜਲੰਧਰ; 19 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ। ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ 'ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ।

ਇਸ ਸ਼ੁਭ ਮੌਕੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ, "ਅੱਜ, ਮੈਨੂੰ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਮੈਨੂੰ ਬਹੁਤ ਪਿਆਰ ਦਿੱਤਾ।"

ਉਨ੍ਹਾਂ ਅਖੀਰ ਵਿੱਚ ਕਿਹਾ, "ਸਾਡੇ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਹਮੇਸ਼ਾ ਵਿਸ਼ਵਾਸ, ਸਦਭਾਵਨਾ ਅਤੇ ਭਾਈਚਾਰਕ ਸਾਂਝ ਵਾਲੀ ਇਸ ਪਵਿੱਤਰ ਧਰਤੀ 'ਤੇ ਬਣਿਆ ਰਹੇ। ਇਨ੍ਹਾਂ ਅਸੀਸਾਂ ਨਾਲ, ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇੱਕ ਜੀਵੰਤ ਅਤੇ ਖੁਸ਼ਹਾਲ ਰੰਗਲੇ ਪੰਜਾਬ ਦੇ ਪੁਨਰ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋ ਕੇ ਮੈਂ ਬੇਹੱਦ ਖੁਸ਼ ਮਹਿਸੂਸ ਕਰ ਰਿਹਾ ਹਾਂ। ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ। ਇਹ ਇੱਕ ਉਪਜਾਊ ਧਰਤੀ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਪੁੰਗਰ ਨਹੀਂ ਸਕਦਾ। ਭਾਈਚਾਰਕ ਸਾਂਝ ਅਤੇ ਏਕਤਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਤਾਕਤਾਂ ਹਨ। ਇੱਥੇ ਲੋਕ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ, ਭਾਵੇਂ ਉਹ ਰਾਮ ਨੌਮੀ ਹੋਵੇ, ਗੁਰਪੁਰਬ ਹੋਵੇ ਜਾਂ ਕੋਈ ਹੋਰ ਤਿਉਹਾਰ।"

ਅਗਾਮੀ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਰੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਇਕੱਠੇ ਮਨਾਵਾਂਗੇ। ਪੰਜਾਬ ਧਾਰਮਿਕ ਸਦਭਾਵਨਾ ਵਾਲੀ ਧਰਤੀ ਹੈ। ਫੁੱਟ ਪਾਊ ਤਾਕਤਾਂ ਇੱਥੇ ਕਦੇ ਵੀ ਸਫਲ ਨਹੀਂ ਹੋ ਸਕਦੀਆਂ ਕਿਉਂਕਿ ਸਾਡੀਆਂ ਸਮਾਜਿਕ ਤੰਦਾਂ ਬਹੁਤ ਮਜ਼ਬੂਤ ਹਨ। ਪੰਜਾਬ ਦੇ ਲੋਕ ਹਮੇਸ਼ਾ ਚੰਗੇ ਅਤੇ ਮਾੜੇ ਸਮੇਂ ਵਿੱਚ ਇਕਜੁੱਟ ਖੜ੍ਹੇ ਰਹਿੰਦੇ ਹਨ।”

ਆਪਣੀ ਸਰਕਾਰ ਵੱਲੋਂ ਲਿਆਂਦੀ ਗਈ ਤਬਦੀਲੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਕਲਾਕਾਰਾਂ ਨੂੰ ਸਿਰਫ਼ ਭੀੜ ਇਕੱਠੀ ਕਰਨ ਲਈ ਵਰਤਦੀਆਂ ਸਨ, ਪਰ ਹੁਣ ਸਮਾਂ ਬਦਲ ਗਿਆ ਹੈ। ਅਸੀਂ ਕਲਾਕਾਰਾਂ ਦਾ ਮਾਣ ਮੁੜ ਬਹਾਲ ਕੀਤਾ ਹੈ। ਪੰਜਾਬ ਦੇ ਲੋਕਾਂ ਨੇ ਮੈਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਅਤੇ ਮੈਂ ਇਹ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹਾਂ।”

ਉਨ੍ਹਾਂ ਅੱਗੇ ਕਿਹਾ, “ਮੈਂ ਸਖ਼ਤ ਮਿਹਨਤ ਕਰਕੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਮਾਇਆ ਹੈ, ਅਤੇ ਮੈਂ ਉਸ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗਾ।”

ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਮਾਵਾਂ ਧੀਆਂ ਸਤਿਕਾਰ ਯੋਜਨਾ ਰਾਹੀਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। 1 ਜੁਲਾਈ ਤੋਂ, ਔਰਤਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1, 500 ਰੁਪਏ ਅਤੇ ਬਾਕੀ ਔਰਤਾਂ ਨੂੰ ਪ੍ਰਤੀ ਮਹੀਨਾ 1, 000 ਰੁਪਏ ਦਿੱਤੇ ਜਾ ਰਹੇ ਹਨ। ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ।"

ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤੋਂ ਲਾਭ ਉਠਾ ਰਹੀਆਂ ਹਨ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9300 ਕਰੋੜ ਰੁਪਏ ਅਲਾਟ ਕੀਤੇ ਹਨ।”

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਸਥਾਰ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ।’’

ਪੰਜਾਬ ਦੇ ਲੋਕਾਂ ਦਾ ਉਨ੍ਹਾਂ ’ਤੇ ਅਟੁੱਟ ਵਿਸ਼ਵਾਸ ਕਰਨ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਨੂੰ ਮਿਲ ਕੇ ਖੁਸ਼ਹਾਲ ਅਤੇ ਹਸਦਾ-ਵਸਦਾ ਪੰਜਾਬ ਬਣਾਉਣਾ ਚਾਹੀਦਾ ਹੈ, ਨਾ ਕਿ ਇੱਕ ਹੋਰ ਲੰਡਨ ਜਾਂ ਕੈਲੀਫੋਰਨੀਆ। ਮੈਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਸਮੁੱਚੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ। ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਮਝਦਾਰੀ ਅਤੇ ਲੋਕ-ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਸਾਡੀ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਵਡੇਰੇ ਹਿੱਤਾਂ ਦੀ ਰਾਖੀ ਅਤੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ’ਤੇ ਪਾਉਣ ਲਈ ਹੈ।”

ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਕਿਹੋ ਜਿਹੇ ਵੀ ਹਾਲਾਤ ਹੋਣ, ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਨਹੀਂ ਡਿੱਗਦੇ। ਇਸੇ ਤਰ੍ਹਾਂ, ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਜੀਵੰਤ ਅਤੇ ਖੁਸ਼ਹਾਲ ਬਣਾਉਣ ਲਈ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਸਕਾਰਾਤਮਕ ਨਤੀਜੇ ਹੁਣ ਦਿਖਾਈ ਦੇਣ ਲੱਗੇ ਹਨ।”

ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਸਫਲ ਸਾਲਾਨਾ ਮੇਲੇ ’ਤੇ ਸੰਗਤ ਅਤੇ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਲਾਸਾਨੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਸ ਮੌਕੇ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸਾਬਕਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਪੰਜਾਬ 'ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ 'ਚ ਮਿਲਣਗੇ ਸਕੂਲ ਬੈਗ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਬਲਾਚੌਰ 'ਚ SIR ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਸਿੱਖਿਆ ਕ੍ਰਾਂਤੀ: 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ