Saturday, April 11, 2026

Punjab

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

April 11, 2026 06:27 PM

- *ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ*
- *ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧ*

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਮਜ਼ਬੂਤ ਸਾਧਨ ਮੰਨਦੀ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਝੇਲਣਾ ਮੁਸ਼ਕਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਗਲੇ ਸਮੇਂ ਵਿੱਚ ਵੀ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਡਾ. ਬਲਜੀਤ ਕੌਰ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖਿਆ ਰਾਹੀਂ ਸਮਾਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲੋੜਵੰਦ ਵਿਦਿਆਰਥੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

CM ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮਹਾਰਾਸ਼ਟਰ ਵਿੱਚ ਪੰਜਾਬ ਦੇ ਟਰੱਕ ਨੂੰ ਲੱਗੀ ਅੱਗ, ਡਰਾਈਵਰ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਵਰਿੰਦਾਵਨ ਕਿਸ਼ਤੀ ਹਾਦਸੇ 'ਚ 10 ਮੌਤਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ