Monday, May 04, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮੋਦੀ-ਖੱਟਰ ਹਕੂਮਤ ਦੇ ਜਾਬਰ ਹੱਲੇ ਖਿਲਾਫ਼ ਭਾਕਿਯੂ ਏਕਤਾ ਡਕੌਂਦਾ ਵੱਲੋਂ ਰੇਲਾਂ ਦੀ 3 ਘੰਟੇ ਲਈ ਛੁਕ-ਛੁਕ ਬੰਦ ਕੀਤੀ

ਦਲਜੀਤ ਕੌਰ  | February 15, 2024 09:56 PM
16 ਫਰਬਰੀ ਦੇ ਭਾਰਤ ਬੰਦ ਨੂੰ ਸਫ਼ਲ ਬਣਾਓ:  ਮਨਜੀਤ ਧਨੇਰ 
ਬਰਨਾਲਾ, : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਵਿੱਚ ਮੋਦੀ ਅਤੇ ਖੱਟਰ ਸਰਕਾਰ ਵੱਲੋਂ ਹਰਿਆਣਾ -ਪੰਜਾਬ ਦੇ ਸ਼ੰਭੂ, ਖਨੌਰੀ, ਡੱਬਵਾਲੀ, ਫਤਿਆਬਾਦ ਆਦਿ ਥਾਵਾਂ 'ਤੇ ਦਿੱਲੀ ਜਾ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਵਰ੍ਹਾਉਣ, ਪਾਣੀ ਦੀਆਂ ਬੁਛਾੜਾਂ ਛੱਡਣ, ਪਲਾਸਟਿਕ ਦੀਆਂ ਗੋਲੀਆਂ, ਹਰਿਆਣਾ ਵੱਲ ਜਾਂਦੇ ਸਾਰੇ ਰਸਤੇ ਬੰਦ ਕਰਨ ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। ਇਸ ਰੇਲ ਚੱਕਾ ਜਾਮ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਕਾਫ਼ਲਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। 
 
ਇਸ ਸਮੇਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਨੇ ਮੋਦੀ ਹਕੂਮਤ ਦੇ ਜਾਬਰ ਫਾਸ਼ੀ ਕਦਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਾਰੀਆਂ ਰੋਕਾਂ ਖ਼ਤਮ ਕਰਕੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਦੇਣ ਦੀ ਜ਼ੋਰਦਾਰ ਮੰਗ ਕੀਤੀ। ਕਿਸਾਨ ਆਗੂਆਂ ਕਿਹਾ ਕਿ ਜਿਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਸੀ, ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਹਿ ਕੀਤੀਆਂ ਸਾਂਝੀਆਂ ਸਾਰੇ ਕਿਸਾਨਾਂ ਦੀਆਂ ਮੰਗਾਂ ਹਨ। ਸਾਰੀਆਂ ਫ਼ਸਲਾਂ ਤੇ ਐੱਮਐੱਸਪੀ, ਸਰਕਾਰੀ ਖ੍ਰੀਦ ਦੀ ਗਰੰਟੀ , ਕਿਸਾਨਾਂ-ਮਜਦੂਰਾਂ ਦੀ ਕਰਜ਼ ਮੁਆਫ਼ੀ, ਬਿਜਲੀ ਬਿਲ-2020 ਰੱਦ ਕਰਨ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ, ਸ਼ਹੀਦ ਕਿਸਾਨ ਪ੍ਰੀਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਸਹਾਇਤਾ ਦੇਣ, ਅੰਦੋਲਨ ਦੌਰਾਨ ਪੁਲਿਸ ਕੇਸ ਵਾਪਸ ਕਰਵਾਉਣ ਆਦਿ ਮੰਗਾਂ ਐਸਕੇਐਮ ਦੀ ਅਗਵਾਈ ਵਿੱਚ ਸੰਘਰਸ਼ ਲਗਾਤਾਰ ਜਾਰੀ ਹੈ। 
 
ਕਿਸਾਨ ਆਗੂਆਂ ਬਲਵੰਤ ਸਿੰਘ ਉੱਪਲੀ, ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀਕਲਾਂ, ਭੋਲਾ ਸਿੰਘ ਛੰਨਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕੁਲਵਿੰਦਰ ਸਿੰਘ, ਕਾਲਾ ਸਿੰਘ ਜੈਦ ਨੇ ਕਿਹਾ ਕਿ ਮੋਦੀ ਹਕੂਮਤ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਇਹ ਨੀਤੀਆਂ ਖੇਤੀ/ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀ ਹੈ। ਇਸੇ ਹੀ ਤਰ੍ਹਾਂ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਰੇਲਵੇ, ਕੋਲਾ ਖਾਣਾਂ, ਬੈਂਕ, ਬੀਮਾ, ਊਰਜਾ, ਜਹਾਜ਼ ਰਾਨੀ ਵਰਗੇ ਅਦਾਰੇ ਅਡਾਨੀ ਅੰਬਾਨੀ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ। ਮੋਦੀ ਹਕੂਮਤ ਨੂੰ ਪੰਜਾਬ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕੰਧ ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ। ਸਗੋਂ ਹਾਕਮਾਂ ਦਾ ਜ਼ਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ।
 
ਆਗੂਆਂ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ-ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਰੇਲਾਂ ਦੇ ਇਸ ਚੱਕਾ ਜਾਮ ਵਿੱਚ ਕਿਸਾਨ ਔਰਤ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ 16 ਫਰਬਰੀ ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ - ਨਾਇਬ ਸਿੰਘ ਸੈਣੀ

ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਚੀਮਾ

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ: 7 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

2ਵੀਂ ਜਮਾਤ ਦੇ ਵਿਦਿਆਰਥੀ ਦਾ ਸ਼ੌਂਕੀ ਹਾਲਾਤਾਂ 'ਚ ਗੋਲੀਆਂ ਮਾਰ ਕੇ ਕਤਲ

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ - CM ਮਾਨ