Tuesday, July 21, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 05:25 PM

- *ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ 'ਤੇ ਦਿੱਤਾ ਜ਼ੋਰ*

ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ