Wednesday, September 30, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | September 30, 2026 06:53 PM

- *ਕੈਬਨਿਟ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜ਼*
- *ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਪੈਸਕੋ ਦੇ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਇੰਨੀ ਲੰਮੀ ਮਿਆਦ ਕਿਉਂ ? ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਦਾ ਸਵਾਲ

PSPCL ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਕੀਤਾ ਗਿਆ ਲਾਂਚ

ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ 'ਨਸ਼ਾ ਮੁਕਤ ਯਾਤਰਾ' ਸ਼ੁਰੂ ਕਰਨੀ ਚਾਹੀਦੀ ਹੈ: ਆਪ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ, 2027 ਦੀ ਚੋਣ ‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜੇਗੀ ਭਾਜਪਾ: ਅਮਿਤ ਸ਼ਾਹ