Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 07:43 PM

- *ਇਮਾਰਤ ਦੀ ਰੈਸਟੋਰੇਸ਼ਨ ਲਈ ਲੋੜੀਂਦੇ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ; ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ*

ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ
ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ