Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 09:16 AM

- ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਮੀਟ, ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਉੱਥੇ ਦੀ ਕਾਰਜਪ੍ਰਣਾਲੀ ਨੂੰ ਵੀ ਨੇੜਿਓਂ ਦੇਖਿਆ।

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਉੱਥੋਂ ਦੇ ਮਾਹਿਰਾਂ ਨਾਲ ਮੁਲਾਕਾਤ ਕੀਤੀ ਅਤੇ ਮੀਟ, ਮੱਛੀ ਤੇ ਸੀ- ਫੂਡ ਦੇ ਰੱਖ-ਰਖਾਵ, ਗੁਣਵੱਤਾ, ਕੋਲਡ ਚੇਨ ਸਟੋਰੇਜ, ਮਾਰਕੀਟਿੰਗ ਅਤੇ ਗਾਹਕਾਂ ਤੱਕ ਪਹੁੰਚਾਉਣ ਲਈ ਅਪਣਾਈਆਂ ਜਾ ਰਹੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇਖਿਆ ਕਿ ਰੋਜ਼ਾਨਾ ਆਉਣ ਵਾਲੇ ਉਤਪਾਦਾਂ ਦੀ ਖਰੀਦ-ਵੇਚ ਅਤੇ ਸਪਲਾਈ ਨੂੰ ਬਿਨਾਂ ਕਿਸੇ ਦੇਰੀ ਦੇ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਇਸ ਦੇ ਨਾਲ ਹੀ ਸ. ਬਰਸਟ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਮੰਡੀਆਂ ਵਿੱਚੋਂ ਨਿਕਲਣ ਵਾਲੇ ਕੂੜੇ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਰਤੀਆਂ ਜਾ ਰਹੀਆਂ ਨਵੀਨਤਮ ਵਿਗਿਆਨਕ ਤਕਨੀਕਾਂ ਦਾ ਅਧਿਐਨ ਕੀਤਾ। ਉਨ੍ਹਾਂ ਦੇਖਿਆ ਕਿ ਕਿਸ ਤਰ੍ਹਾਂ ਮਾਰਕੀਟ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਰੀਸਾਈਕਲ ਕੀਤਾ ਜਾਂਦਾ ਹੈ। ਸ. ਬਰਸਟ ਨੇ ਇਸ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਹਾਈ-ਟੈਕ ਪਲਾਂਟ ਬਹੁਤ ਲਾਹੇਵੰਦ ਸਾਬਤ ਹੋ ਸਕਦੇ ਹਨ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਨੂੰ ਹਾਈ-ਟੈਕ ਬਣਾਉਣ ਲਈ ਵਚਨਬੱਧ ਹੈ। ਪੈਰਿਸ ਦੀ ਮੀਟ-ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦੇ ਦੌਰੇ ਦੌਰਾਨ ਜੋ ਵੀ ਤਜ਼ਰਬਾ ਹਾਸਲ ਹੋਇਆ ਹੈ, ਉਸ ਨੂੰ ਮੰਡੀਆਂ ਵਿੱਚ ਅਪਣਾਉਣ ਦੇ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਕੌਸਾਂਬ ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਪੂਰੇ ਦੇਸ਼ ਦੀਆਂ ਮੰਡੀਆਂ ਵਿੱਚ ਸਫ਼ਾਈ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਜਾਵੇ ਅਤੇ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤੇ ਜਾਣ, ਤਾਂ ਜੋ ਮੰਡੀਆਂ ਦੇ ਕੂੜੇ ਅਤੇ ਰਹਿੰਦ-ਖੁੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਹੋ ਸਕੇ ਅਤੇ ਵਾਤਾਵਰਣ ਦੀ ਰਾਖੀ ਦੇ ਨਾਲ-ਨਾਲ ਕਿਸਾਨਾਂ ਤੇ ਵਪਾਰੀਆਂ ਨੂੰ ਇੱਕ ਸਾਫ਼-ਸੁਥਰਾ ਮਾਹੌਲ ਮਿਲ ਸਕੇ ਤੇ ਖਪਤਕਾਰਾਂ ਤੱਕ ਵਧੀਆ ਅਤੇ ਸਾਫ਼-ਸੁਥਰਾ ਫੂਡ ਪਹੁੰਚਾਇਆ ਜਾ ਸਕੇ। ਉਨ੍ਹਾਂ ਉਮੀਦ ਜਤਾਈ ਕਿ ਇਸ ਅੰਤਰਰਾਸ਼ਟਰੀ ਦੌਰੇ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਨਵੇਂ ਰਾਹ ਖੋਲ੍ਹਣਗੀਆਂ ਅਤੇ ਖੇਤੀਬਾੜੀ ਮੰਡੀਕਰਨ ਢਾਂਚੇ ਵਿੱਚ ਵੱਡੇ ਅਤੇ ਸਕਾਰਾਤਮਕ ਸੁਧਾਰ ਲਿਆਉਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ