Tuesday, July 28, 2026

Punjab

ਮੰਤਰੀ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ, 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ

ਪੰਜਾਬ ਨਿਊਜ਼ ਐਕਸਪ੍ਰੈੱਸ | July 28, 2026 06:09 PM

- *ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਪੱਕੇ ਹੋਣ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ*
- *ਨਹਿਰੀ ਸਿੰਚਾਈ ਦਾ ਦਾਇਰਾ 24 ਹਜ਼ਾਰ ਏਕੜ ਤੋਂ ਵੱਧ ਕੇ 37 ਹਜ਼ਾਰ ਏਕੜ ਤੋਂ ਪਾਰ ਪੁੱਜਿਆ*
- *ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਈਪਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬੱਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖ਼ਰਚੇ ਦਾ ਬੋਝ ਘਟੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਜਦਕਿ ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਤੋਂ ਪਹਿਲਾ ਹਲਕਾ ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਆਪਣੇ ਸੰਬਧੋਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖਰਾਂ 'ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼' ਤੇ ਸਾਰੀਆਂ ਸੁਵਿਧਾਵਾਂ ਮਿਲ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਯੂਥ ਕਾਂਗਰਸ ਨੇ ਸਿੱਖਿਆ ਮੰਤਰੀ ਬੈਂਸ ਦੇ ਘਰ ਦਾ ਕੀਤਾ ਘਿਰਾਓ, ਵਿਰੋਧ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜੇ, ਕੀਤੇ ਅਸਤੀਫ਼ੇ ਦੀ ਮੰਗ

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ - ਜਥੇਦਾਰ ਗੜਗੱਜ

ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਾਂਗਰਸ ਦੇ MPs ਵੱਲੋਂ ਬਰਨਾਲਾ 'ਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ NCSC ਨੂੰ ਅਪੀਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’: ₹1,149 ਕਰੋੜ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ ਜਮ੍ਹਾਂ ਕੀਤੇ ਗਏ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਬਰਸਟ

BJP ਦਫਤਰ 'ਤੇ ਸੁੱਟੇ ਪੈਟਰੋਲ ਬੰਬ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ, 2 ਗ੍ਰਿਫਤਾਰ

ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ