Thursday, September 18, 2025
ਤਾਜਾ ਖਬਰਾਂ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

Punjab

'ਯੁੱਧ ਨਸ਼ਿਆਂ ਵਿਰੁੱਧ' 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

PUNJAB NEWS EXPRESS | March 18, 2025 08:06 PM
— ਮਾਲੇਰਕੋਟਲਾ ਵਿੱਚ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਮਤਾ ਪਾਸ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 599 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ:  ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ 'ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 18 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2231 ਹੋ ਗਈ ਹੈ।
 
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
 
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
 
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਿੱਸੇ ਵਜੋਂ, ਮਲੇਰਕੋਟਲਾ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਫਿਰੋਜ਼ਪੁਰ ਕੋਠਲਾ, ਥਾਣਾ ਸੰਦੌਰ ਵਿਖੇ ਸੰਪਰਕ ਮੀਟਿੰਗ ਕਰਵਾਈ, ਜਿਸ ਦੌਰਾਨ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਦਾ ਸਾਂਝੇ ਤੌਰ 'ਤੇ ਮੁਕਾਬਲਾ ਕਰਨ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਲਈ ਮਤਾ ਪਾਸ ਕੀਤਾ ਗਿਆ ਹੈ।
 
ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 539 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 61 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 599 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।
 
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 137 ਜਾਗਰੂਕਤਾ ਸਮਾਗਮ ਕਰਵਾਏ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ

ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪੰਜਾਬ ਵਿੱਚ 'ਆਪ' ਸਰਕਾਰ 'ਤੇ ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਅਨੈਤਿਕ ਗਤੀਵਿਧੀਆਂ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵਿਰੁੱਧ ਚੋਣਵੀਂ ਕਾਰਵਾਈ ਕਰਨ ਦਾ ਦੋਸ਼