Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 06:23 PM

- *ਪੁਲਿਸ ਟੀਮਾਂ ਨੇ 22.2 ਕਰੋੜ ਰੁਪਏ ਦੀ ਡਰੱਗ ਮਨੀ, 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ ਅਤੇ 65 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ*
- *ਗੈਂਗਸਟਰਾਂ ’ਤੇ ਵਾਰ 224ਵੇਂ ਦਿਨ ਵੀ ਜਾਰੀ; 370 ਵਿਅਕਤੀ ਗ੍ਰਿਫ਼ਤਾਰ*

ਚੰਡੀਗੜ੍ਹ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63, 616 ਐਫ.ਆਈ.ਆਰ. ਦਰਜ ਕਰਕੇ 81, 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 254ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ 543 ਛਾਪੇਮਾਰੀਆਂ ਕਰਕੇ 13 ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ 163 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸਹ ਵੀ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? - ਬਲਤੇਜ ਪੰਨੂ

ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਮਨਜ਼ੂਰੀ