Monday, March 02, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

PUNJAB NEWS EXPRESS | November 30, 2025 11:32 PM
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਚੰਡੀਗੜ੍ਹ, : 
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38, 634 ਹੋ ਗਈ ਹੈ।

ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 278 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 308 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ