Saturday, August 01, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | August 01, 2026 07:29 PM

— ਪੁਲਿਸ ਟੀਮਾਂ ਵੱਲੋਂ 21.64 ਕਰੋੜ ਰੁਪਏ ਦੀ ਡਰੱਗ ਮਨੀ, 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 60 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮਦ
— 'ਗੈਂਗਸਟਰਾਂ 'ਤੇ ਵਾਰ' ਮੁਹਿੰਮ 193ਵੇਂ ਦਿਨ ਵੀ ਜਾਰੀ; 350 ਕਾਬੂ

ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54, 916 ਐਫ.ਆਈ.ਆਰਜ਼ ਦਰਜ ਕਰਕੇ 75, 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

518ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ, 15, 249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 193ਵੇਂ ਦਿਨ ਵੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਨੂੰ ਜਾਰੀ ਰੱਖਦਿਆਂ 586 ਛਾਪੇਮਾਰੀਆਂ ਕਰਕੇ ਚਾਰ ਹਥਿਆਰਾਂ ਸਮੇਤ 350 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 230 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਚਾਰ ਭਗੌੜੇ ਅਪਰਾਧਈਆਂ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 'ਤੇ ਰਿਪੋਰਟ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ GST ਮਾਲੀਏ 'ਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਚੀਮਾ

ਪਟਿਆਲਾ ਵਿੱਚ ਰਾਜਾ ਵੜਿੰਗ ਦਾ ਚੰਨੀ ਸਮਰਥਕਾਂ ਨੇ ਕੀਤਾ ਵਿਰੋਧ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਕਾਰਕੁੰਨ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

’ਮੁੱਖ ਮੰਤਰੀ ਸਿਹਤ ਯੋਜਨਾ’: 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ

27 ਹਫਤਿਆਂ ਦੀ ਜਨਮੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੀ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਵੱਡੀ ਖ਼ਬਰ: ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸਾਬਕਾ ਵਿਧਾਇਕ ਮਦਨ ਜਲਾਲਪੁਰ ਨੂੰ ਕਾਂਗਰਸ ਨੇ ਕੀਤਾ ਸਸਪੈਂਡ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ - ਐਡਵੋਕੇਟ ਧਾਮੀ