Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 04:41 PM

- ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

ਅੰਮ੍ਰਿਤਸਰ, 25 ਅਪ੍ਰੈਲ: ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜਟ ਵਿਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ। ਭਵਿੱਖ ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਲਾਰੈਂਸ ਗੈਂਗ ਵੱਲੋਂ 'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: CM ਮਾਨ