Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ

ਪੰਜਾਬ ਨਿਊਜ਼ ਐਕਸਪ੍ਰੈੱਸ | June 24, 2026 05:38 PM

- ਰਵਨੀਤ ਸਿੰਘ ਬਿੱਟੂ ਨੇ ਧੂਰੀ ਵਿੱਚ ਐਸ.ਸੀ.ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਅੱਗੇ ਲਿਖਤੀ ਤੌਰ ‘ਤੇ ਮੰਗੀ ਮਾਫੀ
- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਚੰਡੀਗੜ, 24 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਧੂਰੀ ਮਾਮਲੇ ਵਿੱਚ ਤਲਬ ਕੀਤੇ ਗਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਖੇ ਕਮਿਸ਼ਨ ਅੱਗੇ ਪੇਸ਼ ਹੋਏ । ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ। ਰਵਨੀਤ ਸਿੰਘ ਬਿੱਟੂ ਵੱਲੋਂ ਧੂਰੀ ਮਾਮਲੇ ਵਿੱਚ ਆਪਣੇ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਤਿਕਾਰ ਲਈ ਵਚਨਬੱਧ ਹਨ ਅਤੇ ਅਣਜਾਣੇ ਵਿੱਚ ਨਿਕਲੇ ਸ਼ਬਦਾਂ ਲਈ ਉਨ੍ਹਾਂ ਨੂੰ ਡੂੰਘਾ ਅਫ਼ਸੋਸ ਹੈ। ਇਸ ਸਬੰਧੀ ਉਨ੍ਹਾਂ ਆਪਣਾ ਲਿਖ਼ਤੀ ਮੁਆਫ਼ੀਨਾਮਾ ਵੀ ਪੇਸ਼ ਕੀਤਾ। ਆਪਣੇ ਮੁਆਫ਼ੀਨਾਮੇ ਵਿੱਚ ਰਵਨੀਤ ਸਿੰਘ ਬਿੱਟੂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਬੋਲੇ ਗਏ ਸ਼ਬਦ ਕਾਨੂੰਨੀ ਤੌਰ 'ਤੇ ਗਲਤ ਸਨ ਅਤੇ ਉਨ੍ਹਾਂ ਨੇ ਵਿਵਾਦਤ ਵੀਡੀਓ ਵੀ ਡਿਲੀਟ ਕਰ ਦਿੱਤੀ ਸੀ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਕਸਬੇ ਵਿੱਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਦੌਰਾਨ ਇੱਕ ਵਿਵਾਦ ਪੈਦਾ ਹੋ ਗਿਆ ਸੀ। ਰਵਨੀਤ ਸਿੰਘ ਬਿੱਟੂ ਉੱਥੇ ਇੱਕ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੁਲਿਸ ਨਾਲ ਬਹਿਸ ਕੀਤੀ ਸੀ। ਇਹ ਵਿਵਾਦ ਵੱਧਣ ਤੇ ਮੰਤਰੀ ਬਿੱਟੂ ਨੇ ਪੁਲਿਸ ਮੁਲਾਜ਼ਮਾਂ ਅਤੇ ਐਸ.ਸੀ. ਭਾਈਚਾਰੇ ਬਾਰੇ ਇਤਰਾਜ਼ਯੋਗ ਅਤੇ ਜਾਤੀ-ਸੂਚਕ ਸ਼ਬਦ ਬੋਲੇ ਸਨ ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸਨ ਜਿਸ ਤੋਂ ਬਾਅਦ ਪੰਜਾਬ ਰਾਜ ਐਸ.ਸੀ. ਕਮਿਸ਼ਨ ਨੇ ਖ਼ੁਦ ਇਸ ਦਾ ਨੋਟਿਸ ਲੈਂਦਿਆਂ ਸੰਗਰੂਰ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਸੀ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਸੀ।

ਇਸ ਤੋਂ ਪਹਿਲਾਂ ਕਮਿਸ਼ਨ ਸਾਹਮਣੇ ਪਹਿਲਾਂ ਦੋ ਪੇਸ਼ੀਆਂ 'ਤੇ ਰਵਨੀਤ ਸਿੰਘ ਬਿੱਟੂ ਆਪਣੇ ਵਕੀਲਾਂ ਰਾਹੀਂ ਪੇਸ਼ ਹੋਏ ਸਨ ਪਰ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰਦੇ ਹੋਏ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ।

ਕਮਿਸ਼ਨ ਨੇ ਮੰਨਿਆਂ ਕਿ ਸ੍ਰੀ ਰਵਨੀਤ ਸਿੰਘ ਬਿੱਟੂ ਵਲੋ ਵਰਤੇ ਗਏ ਸ਼ਬਦਾਂ ਅਤੇ ਵੀਡੀਓ ਡਿਲੀਟ ਕਰਨ ਦੇ ਮਾਮਲੇ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਚੋਟ ਪਹੁੰਚੀ ਹੈ, ਜਿਸ ਨਾਲ ਪੰਜਾਬ ਦੇ ਭਾਈਚਾਰਕ ਸਾਂਝ ਦੇ ਟੁੱਟਣ ਦਾ ਖਦਸ਼ਾ ਹੈ। ਕਮਿਸ਼ਨ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਸਮਾਜਿਕ ਭਾਈਚਾਰਕ ਸਾਂਝ ਦੇ ਭਵਿੱਖ ਨੂੂੰ ਮੁੱਖ ਰੱਖਦਿਆਂ ਸ੍ਰੀ ਰਵਨੀਤ ਸਿੰਘ ਬਿੱਟੂ ਨੂੰ ਅਨੁਸੂਚਿਤ ਵਰਗ ਲਈ ਪੰਜਾਬ ਦੇ ਚਾਰ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਦਾ ਨਿਰਦੇਸ਼ ਸੁਣਾਇਆ ਹੈ। ਜਿਨ੍ਹਾਂ ਵਿੱਚ ਡੇਰਾ ਬਾਬਾ ਬ੍ਰਹਮਦਾਸ ਫਿਲੌਰ, ਜੋ ਕਿ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਿਤ ਅਸਥਾਨ ਹੈ, ਜਲੰਧਰ ਦੇ ਡੇਰਾ ਸੰਤ ਸਰਵਣ ਦਸ ਸੱਚਖੰਡ ਬੱਲਾਂ ਜੋ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਨਾਲ ਸਬੰਧਤ ਹੈ, ਭਗਵਾਨ ਵਾਲਮੀਕ ਤੀਰਥਸਥਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਤਸਤਕ ਹੋਣ ਦਾ ਹੁਕਮ ਸੁਣਾਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

BJP ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਨੇ ਜਾਰੀ ਕੀਤੇ ਅੰਕੜੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ CM ਭਗਵੰਤ ਸਿੰਘ ਮਾਨ ਤੁਰੰਤ ਅਸਤੀਫ਼ਾ ਦੇਣ - SGPC ਪ੍ਰਧਾਨ

ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਕੀਤੇ ਤਿੰਨ ਕਤਲ, ਫੇਰ ਖੁਦ ਨੂੰ ਵੀ ਮਾਰੀ ਗੋਲੀ