Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 04:51 PM

ਚੰਡੀਗੜ੍ਹ, 24 ਅਗਸਤ : ਰਾਜ ਸੂਚਨਾ ਕਮਿਸ਼ਨਰ, ਪੰਜਾਬ, ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ - ਦ ਗਲੋਰੀ ਆਫ਼ ਇੰਡੀਆ’, ਜੋ ਕਿ ਦੇਸ਼ ਦੇ ਸੱਭਿਆਚਾਰ ਦੇ ਮਾਣ ਦਾ ਪ੍ਰਤੀਕ ਹੈ, ਦੇ ਨਾਲ-ਨਾਲ ਆਪਣੀ ਕੌਫੀ ਟੇਬਲ ਕਿਤਾਬ ‘ਸੁਖਨਾ ਝੀਲ ਐਟ ਡਾਨ’ ਪੇਸ਼ ਕੀਤੀ, ਜੋ ਕਿ ਚੰਡੀਗੜ੍ਹ ਦੇ ਨਿਰਮਾਣ ਦੇ 75ਵੇਂ ਸਾਲ ਅਤੇ ਸ਼ਹਿਰ ਦੀ ਆਰਕੀਟੈਕਚਰਲ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੇ ਜਸ਼ਨਾਂ ਨੂੰ ਸਮਰਪਿਤ ਹੈ।

ਉਨ੍ਹਾਂ ਨੇ ਆਪਣੇ ਖੋਜ ਪ੍ਰਕਾਸ਼ਨ, ‘ਵੀਟ ਫੀਲਡਜ਼ ਆਫ਼ ਪੰਜਾਬ - ਦ ਸਪਿਰਿਟ ਆਫ਼ ਵਿਸਾਖੀ’ ਵੀ ਪੇਸ਼ ਕੀਤੀ, ਜੋ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਦੇ ਦਸਤਾਵੇਜ਼ੀਕਰਨ ਅਤੇ ਇਸ ਧਰਤੀ ਅਤੇ ਇੱਥੋਂ ਦੇ ਲੋਕਾਂ ਨਾਲ ਭਾਰਤੀ ਫੌਜ ਦੇ ਅਟੁੱਟ ਰਿਸ਼ਤੇ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਯੋਗਦਾਨ ਦਾ ਪ੍ਰਤੀਕ ਹੈ।

ਇਹ ਵਿਚਾਰ-ਵਟਾਂਦਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਖੇਤੀ ਵਿਰਾਸਤ ਦੇ ਨਾਲ-ਨਾਲ ਭਾਰਤੀ ਫੌਜ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਸਪੱਸ਼ਟ ਸਬੂਤ ਹੈ। ਅਜਿਹੇ ਉਪਰਾਲਿਆਂ ਸਦਕਾ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਇਨ੍ਹਾਂ ਦੀ ਵਿਰਾਸਤ ਵਿਚਕਾਰ ਸਬੰਧ ਹੋਰ ਪਕੇਰੇ ਹੁੰਦੇ ਹਨ। ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼, ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ, ਨੇ ਰਾਜ ਸੂਚਨਾ ਕਮਿਸ਼ਨਰ, ਪੰਜਾਬ, ਹਰਪ੍ਰੀਤ ਸੰਧੂ ਨੂੰ ਪੱਛਮੀ ਕਮਾਂਡ ਦਾ ਇਨਸਿਗਨੀਆ ਭੇਟ ਕਰਕੇ ਸਨਮਾਨਿਤ ਕੀਤਾ - ਜੋ ਕਿ ਭਾਰਤੀ ਫੌਜ ਦੀ ਬਹਾਦਰੀ, ਸੇਵਾ ਅਤੇ ਸਥਾਈ ਵਿਰਾਸਤ ਦਾ ਮਾਣਮੱਤਾ ਪ੍ਰਤੀਕ ਹੈ।

ਭਾਰਤ ਦੀ ਅਮੀਰ ਫੌਜੀ ਵਿਰਾਸਤ ਨੂੰ ਸਮਰਪਿਤ ਇਸ ਅਰਥਪੂਰਨ ਵਿਚਾਰ ਵਟਾਦਰੇ ਰਾਹੀਂ ਦੇਸ਼ ਦੀ ਵਿਲੱਖਣ ਹਥਿਆਰਬੰਦ ਫੌਜੀ ਰਿਵਾਇਤ ਨੂੰ ਸੁਰੱਖਿਅਤ ਰੱਖਣ ਅਤੇ ਸਨਮਾਨ ਦੇਣ ਦੀ ਸੁਹਿਰਦ ਕੋਸ਼ਿਸ਼ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ