Thursday, May 16, 2024

Punjab

ਰਾਜਪਾਲ ਖੁਦ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਮਾਮਲੇ ਵਿਚ ਐਫ ਆਈ ਆਰ ਦਰਜ ਕਰਨ ਦੀ ਹਦਾਇਤ ਕਰਨ: ਬਿਕਰਮ ਸਿੰਘ ਮਜੀਠੀਆ

AMRIK SINGH | June 08, 2023 05:43 PM

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੂੰ ਐਫ ਆਈ ਆਰ ਦਰਜ ਕਰਕੇ ਕਾਰਵਾਈ ਕਰਨ ਦੀ ਹਦਾਇਤ ਕਰਨ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਆਪ ਚੰਡੀਗੜ੍ਹ ਦੇ ਪ੍ਰਸ਼ਾਸਕ ਹਨ। ਉਹਨਾਂ ਕਿਹਾ ਕਿ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਉਹਨਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਈ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਜਨਤਕ ਤੌਰ ’ਤੇ ਮੁੱਖ ਮੰਤਰੀ ਨੂੰ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਕਰਨ ਵਾਸਤੇ ਕਹਿਣ ਦੇ ਬਾਵਜੂਦ ਮੁੱਖ ਮੰਤਰੀ ਕਾਰਵਾਈ ਨਹੀਂ ਕਰ ਰਹੇ ਤਾਂ ਫਿਰ ਰਾਜਪਾਲ ਨੂੰ ਆਪ ਚੰਡੀਗੜ੍ਹ ਪੁਲਿਸ ਨੂੰ ਕਾਰਵਾਈ ਲਈ ਹਦਾਇਤ ਕਰਨੀ ਚਾਹੀਦੀ ਹੈ।

ਰਾਜਪਾਲ ਦੇ ਅੱਜ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਵੇਲੇ ਉਹਨਾਂ ਦੀ ਸੁਰੱਖਿਆ ਵਿਚ ਕੁਤਾਹੀ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਉਚ ਸੁਰੱਖਿਆ ਵਾਲੀਆਂ ਜੇਲ੍ਹਾਂ ਵਿਚੋਂ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਹੋ ਸਕਦੀ ਹੈ ਅਤੇ ਇਹਨਾਂ ਜੇਲ੍ਹਾਂ ਵਿਚ ਕਤਲ ਹੋ ਸਕਦੇ ਹਨ ਤਾਂ ਫਿਰ ਰਾਜਪਾਲ ਦੀ ਸੁਰੱਖਿਆ ਵਿਚ ਕੁਤਾਹੀ ਕੋਈ ਵੱਡੀ ਗੱਲ ਨਹੀਂ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸੁਰੱਖਿਆ ਵਿਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਵਿਚ ਲੱਗੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਵਿਰੋਧੀ ਧਿਰਾਂ ਦੇ ਇਕੱਠਾ ਹੋਣ ’ਤੇ ਇਤਰਾਜ਼ ਕਿਉਂ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਅਤੇ ਇਕ ’ਜੱਫੀ’ ਨੇ ਸਾਰੀ ਆਪ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਉਹਨਾਂ ਇਹਵੀ  ਕਿਹਾ ਕਿ ਜਦੋਂ ਉਹਨਾਂ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਹੱਥ ਵਧਾਇਆ ਹੈ ਤਾਂ ਉਹਨਾਂ ਵੀ ਅੱਗੇ ਹੋ ਕੇ ਹੱਥ ਮਿਲਾ ਲਿਆ। ਉਹਨਾਂ ਕਿਹਾ ਕਿ ਉਹ ਰੱਬ ਦੀ ਰਜ਼ਾ ਵਿਚ ਰਹਿਣ ਵਾਲੇ ਵਿਅਕਤੀ ਹਨ ਜੋ ਅਕਾਲ ਪੁਰਖ ਨੂੰ ਮਨਜ਼ੂਰ, ਉਸ ਵਿਚ ਰਾਜ਼ੀ ਹਨ।

ਉਹਨਾਂ ਨੇ ਮੁੱਖ ਮੰਤਰੀ ਵੱਲੋਂ ਬੀਤੇ ਕੱਲ੍ਹ ਕੀਤੀਆਂ ਟਿੱਪਣੀਆਂ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਜੋ ਵਿਅਕਤੀ ਇਸ ਦੁਨੀਆਂ ਵਿਚ ਹੀ ਨਹੀਂ ਹੈ, ਉਸ ਬਾਰੇ ਟਿੱਪਣੀ ਕਰਨੀ ਕਿਸੇ ਪੱਖੋਂ ਵਾਜਬ ਨਹੀਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਗਏ ਤਾਂ ਸੀ ਹਸਪਤਾਲ ਦਾ ਉਦਘਾਟਨ ਕਰਨ ਪਰ ਜਿਸ ਤਰੀਕੇ ਕੱਲ੍ਹ ਪੇਸ਼ ਆਏ ਉਸ ਤੋਂ ਸਪਸ਼ਟ ਹੈ ਕਿ ਉਹਨਾਂ ਦਾ ਦਿਮਾਗ ਖੋਖਲਾ ਹੋਇਆ ਪਿਆ,  ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦਾ ਭਵਿੱਖ ਕੀ ਹੈ।

ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਦੇ ਮੰਤਰੀ ਵਿਰੋਧੀ ਧਿਰ ਦੇ ਆਗੂ ਸਰਦਾਰ ਪ੍ਰਤਾਪ ਬਾਜਵਾ ’ਤੇ ਟਿੱਪਣੀਆਂ ਤਾਂ ਕਰਦੇ ਹਨ ਪਰ ਮੰਤਰੀ ਕਟਾਰੂਚੱਕ ਹੱਥੋਂ ਸੋਸ਼ਣ ਦਾ ਸ਼ਿਕਾਰ ਹੋਏ ਕੇਸ਼ਵ ਦੇ ਮਾਮਲੇ ਵਿਚ ਕੁਝ ਨਹੀਂ ਬੋਲਦੇ।

ਰਾਜੋਆਣਾ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਭਾਈਬਲਵੰਤ  ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਹਨਾਂ ਕਿਹਾ ਕਿ ਫਾਂਸੀ ਦੀ ਚੱਕੀ ਵਿਚ ਉਹਨਾਂ ਨੂੰ ਰੱਖਿਆ ਹੈ, ਜੇਕਰ ਕਿਸੇ ਹੋਰ ਨੂੰ ਰੱਖਿਆਹੁੰਦਾ  ਤਾਂ ਹੁਣ ਤੱਕ ਬਚਣਾ ਨਹੀਂ ਸੀਪਰ  ਉਹਨਾਂ ’ਤੇ ਗੁਰੂ ਸਾਹਿਬ ਦੀਰਹਿਮਤ  ਹੈ, ਉਹ ਨਾਮ ਜਪਦੇ ਹਨ ਤੇ ਤੰਦਰੁਸਤ ਹਨ। ਉਹਨਾਂ ਕਿਹਾ ਕਿ ਉਮਰ ਕੈਦ 14 ਸਾਲ ਦੀ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਬਿਲਕਿਸ ਬਾਨੋ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ, ਰਾਜੀਵ ਗਾਂਧੀ ਦੇ ਕਾਤਲ ਰਿਹਾ ਹੋ ਸਕਦੇ ਹਨ ਤਾਂ ਫਿਰ ਪੰਜਾਬੀਆਂ ਤੇ ਸਿੱਖਾਂ ਵਾਸਤੇ ਦੋਹਰੇ ਮਾਪਦੰਡ ਨਹੀਂ ਹੋਣੇ ਚਾਹੀਦੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੁਦ ਆਪ ਡੇਰਾ ਬਾਬਾ ਨਾਨਕ ਵਿਖੇ ਆ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ।

ਨਿਗਮ ਨਿਗਮ ਚੋਣਾਂ ਬਾਰੇ ਉਹਨਾਂ ਕਿਹਾ ਕਿ ਇਹ ਚੋਣਾਂ ਡੰਡਾ ਤੰਤਰ ਨਾਲ ਹੀ ਸਰਕਾਰ ਲੜੇਗੀ ਜਿਵੇਂ ਜਲੰਧਰ ਵਿਚ ਹੋਇਆ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਆਗੂ ਮੁੱਖ ਮੰਤਰੀ ਦੇ ਅਹੁਦੇ ਦੇ ਮਾਣ ਸਤਿਕਾਰ ਦੀ ਗੱਲ ਕਰਦੇ ਹਨ ਪਰ ਉਹ ਆਪ ਭੁੱਲ ਗਏ ਹਨ ਕਿ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਆਪ ਆਗੂ ਉਹਨਾਂ ਪ੍ਰਤੀ ਕਿਹੋ ਜਿਹੀ ਭਾਸ਼ਾ ਵਰਤਦੇ ਸਨ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ