Friday, August 14, 2026

Punjab

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | August 14, 2026 04:36 PM

- ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਧਾਮੀ ਨੇ ਰੁਪਿੰਦਰ ਸਿੰਘ ਦਾ ਕੀਤਾ ਸਨਮਾਨ

ਅੰਮ੍ਰਿਤਸਰ, 14 ਅਗਸਤ: ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਸ. ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰੁਪਿੰਦਰ ਸਿੰਘ ਵੱਲੋਂ ਤਿਆਰ ਕੀਤੀ ਇਸ ਪੁਸਤਕ ਵਿਚ ਜਿਥੇ 51 ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ ਹੈ, ਉਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਖ਼ੂਬਸੂਰਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸ. ਰੁਪਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਪਰਣ ਕੀਤੀਆਂ ਹਨ। ਉਨ੍ਹਾਂ ਸ. ਰੁਪਿੰਦਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਰਜ ਕਰਦੇ ਰਹਿਣ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ. ਰੁਪਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਜੁੜਿਆ ਹੋਇਆ ਹੈ, ਜਿਥੋਂ ਸਾਨੂੰ ਸਿੱਖ ਸਿਧਾਂਤ ਤੇ ਵਿਰਾਸਤ ਦੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗੀ।

ਇਸ ਮੌਕੇ ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਤੇ ਰੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੌਜਵਾਨ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ

ਸੀਨੀਅਰ ਅਕਾਲੀ ਆਗੂ ਜਗਵਿੰਦਰ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤਾ ਸਮਰਥਨ

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਜਣੇ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ