Wednesday, May 01, 2024

Punjab

ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ 

ਦਲਜੀਤ ਕੌਰ | March 12, 2024 07:42 AM
ਪੰਜਾਬ ਭਰ ਅੰਦਰ ਪਿੰਡਾਂ ਦੀ ਘੇਰਾਬੰਦੀ ਦੇ ਬਾਵਜੂਦ ਰੇਲਵੇ ਟ੍ਰੈਕ ਜਾਮ
ਚੰਡੀਗੜ੍ਹ/ਜਲੰਧਰ, :  ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਧਰਮਵੀਰ ਹਰੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭੂਮੀ ਸੁਧਾਰ ਕਾਨੂੰਨ 1972 ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਵਾਉਣ, ਮਜ਼ਦੂਰਾਂ ਦੀ ਦਿਹਾੜੀ 1000 ਰੁਪਏ, ਸਾਰਾ ਸਾਲ ਕੰਮ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨੈਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮਾਫ ਕਰਨ, ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਨਜ਼ੂਲ ਅਤੇ ਪ੍ਰੋਵੈਨਸ਼ਨਲ ਗੌਰਮੈਂਟ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਦੇ ਦਲਿਤਾਂ ਨੂੰ ਮਾਲਕੀ ਹੱਕ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਾਉਣ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਪੱਕੇ ਤੌਰ ਤੇ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਦਲਿਤਾਂ ਅਤੇ ਬੇਜ਼ਮੀਨਿਆਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਮਿਲਦੇ ਆ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰਾਂ, ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਜਾਂਦੇ ਦਲਿਤ/ਮਜ਼ਦੂਰਾਂ ਦੀਆਂ ਹੱਕੀ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਵਲੋਂ ਦਲਿਤ/ਮਜ਼ਦੂਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੱਲੋਂ 14 ਮਾਰਚ ਨੂੰ ਮਜ਼ਦੂਰ ਆਗੂਆਂ ਨਾਲ ਸੂਬਾ ਸਰਕਾਰ ਦੀ ਮੀਟਿੰਗ ਕਰਵਾਉਣ ਅਤੇ ਪੰਜਾਬ ਭਰ ਵਿੱਚ ਗ੍ਰਿਫ਼ਤਾਰ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਦੇ ਭਰੋਸੇ ਉਪਰੰਤ ਜਾਮ ਖੋਹਲੇ ਗਏ। 
 
ਆਗੂਆਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਤੋਂ ਹੀ ਆਗੂਆਂ ਦੇ ਘਰਾਂ ਉੱਪਰ ਛਾਪੇਮਾਰੀ ਕਰਕੇ ਉਹਨਾਂ ਦੀਆਂ ਗ੍ਰਿਫਤਾਰੀਆਂ ਕਰਨ, ਮਜ਼ਦੂਰਾਂ ਨੂੰ ਪਿੰਡਾਂ ਵਿੱਚ ਹੀ ਘੇਰ ਕੇ ਭਾਰੀ ਪੁਲਿਸ ਫੋਰਸ ਲਾ ਕੇ ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਰੇਲਵੇ ਟਰੈਕ ਵੱਲ ਜਾ ਰਹੇ ਦਲਿਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਦਰਜਨਾਂ ਮਰਦ ਔਰਤਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੰ ਰੇਲਵੇ ਟਰੈਕ 'ਤੇ ਜਾਣ ਵਾਸਤੇ ਕੋਈ ਵੀ ਪਾਬੰਦੀ ਨਹੀਂ ਲਗਾਈ ਜਾਂਦੀ ਪਰ ਦੂਜੇ ਪਾਸੇ ਦਲਿਤਾਂ ਉੱਪਰ ਜਬਰ ਢਾਹ ਕੇ ਉਹਨਾਂ ਨੂੰ ਰੋਕਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੇ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਜੱਗ ਜਾਹਿਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਜ਼ਬਰ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਰੇਲਵੇ ਟਰੈਕ ਉੱਪਰ ਪਹੁੰਚੇ ਅਤੇ ਅੰਮ੍ਰਿਤਸਰ ਤੋਂ ਦਿੱਲੀ ਰੇਲਵੇ ਟ੍ਰੈਕ ਕਰਤਾਰਪੁਰ ਸਮੇਤ ਸ੍ਰੀ ਗੰਗਾ ਨਗਰ-ਅੰਬਾਲਾ ਰੇਲਵੇ ਟਰੈਕ, ਨਕੋਦਰ ਤੋਂ ਲੁਧਿਆਣਾ ਅਤੇ ਫਿਰੋਜ਼ਪੁਰ ਤੋਂ ਲੁਧਿਆਣਾ ਰੇਲਵੇ ਲਾਈਨਾਂ ਜਾਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦਲਿਤ/ਮਜ਼ਦੂਰ ਇਸ ਜਬਰ ਤੋਂ ਬਾਅਦ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਦੋਨੋਂ ਜਥੇਬੰਦੀਆਂ ਨੇ ਮਜ਼ਦੂਰਾਂ ਦੇ ਉਪਰੋਕਤ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਸਮੇਤ ਪੰਜਾਬ ਭਰ ਵਿੱਚ ਆਗੂਆਂ ਸਮੇਤ 800 ਤੋਂ ਵੱਧ ਕਿਰਤੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮੋਗਾ ਰੇਲਵੇ ਟਰੈਕ ਉੱਪਰ ਦਲਿਤਾਂ ਉੱਪਰ ਲਾਠੀ ਚਾਰਜ ਤੋਂ ਬਾਅਦ ਦਰਜਨਾਂ ਮਰਦ ਔਰਤਾਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਹਨਾਂ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਕਰਤਾਰਪੁਰ ਵਿਖੇ ਮਜ਼ਦੂਰਾਂ, ਦਲਿਤਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਪੁਸ਼ਕਰ ਰਾਜ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਜਸਵੀਰ ਕੌਰ ਜੱਸੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਦਫ਼ਤਰ ਤੋਂ ਗਿਰਫ਼ਤਾਰ ਕਰਕੇ ਜੇਲ੍ਹ ਭੇਜਣ ਦੇ ਕਾਰਨ 12 ਵਜੇ ਤੋਂ ਸ਼ਾਮ 4 ਵਜੇ ਦੀ ਬਜਾਏ ਸ਼ਾਮ 5 ਵਜੇ ਤੱਕ ਰੇਲ ਜਾਮ ਕੀਤਾ ਗਿਆ ਅਤੇ ਉਹਨਾਂ ਦੀ ਰਿਹਾਈ ਦੇ ਹੁਕਮ ਪਾਸ ਕਰਨ ਉਪਰੰਤ ਹੀ ਪ੍ਰਦਰਸ਼ਨ ਖ਼ਤਮ ਕੀਤਾ ਗਿਆ।
 
 
ਦਲਿਤਾਂ, ਮਜ਼ਦੂਰਾਂ ਦੇ ਰੇਲਾਂ ਜਾਮ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਛਾਪੇਮਾਰੀਆਂ, ਗ੍ਰਿਫ਼ਤਾਰੀਆਂ
 
ਪ੍ਰਮੁੱਖ ਆਗੂ ਪਹਿਲਾਂ ਹੀ ਹੋਏ ਰੂਪੋਸ਼
 
ਬੇਜ਼ਮੀਨੇ ਮਜ਼ਦੂਰਾਂ, ਦਲਿਤਾਂ ਦੇ ਜ਼ਮੀਨ, ਲਾਲ ਲਕੀਰ ਦੇ ਮਾਲਕੀ ਹੱਕ, ਘਰ, ਮਕਾਨ ਲਈ ਗ੍ਰਾਂਟ ਦੇਣ, ਦਿਹਾੜੀ 1 ਹਜ਼ਾਰ ਰੁਪਏ, ਸਾਰਾ ਸਾਲ ਪੱਕਾ ਰੁਜ਼ਗਾਰ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨਾਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮੁਆਫ਼ ਤੇ ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ 15 ਹਜ਼ਾਰ ਰੁਪਏ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਦੇ ਸਵਾਲ ਨੂੰ ਲੈ ਕੇ ਅੱਜ 11 ਮਾਰਚ ਨੂੰ ਰੇਲਾਂ ਦੇ ਕੀਤੇ ਜਾ ਰਹੇ ਚੱਕਾ ਜਾਮ ਨੂੰ ਅਸਫ਼ਲ ਬਣਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪ੍ਰਮੁੱਖ ਆਗੂਆਂ ਤੋਂ ਇਲਾਵਾ ਹੇਠਲੇ ਸਥਾਨਕ ਆਗੂਆਂ, ਕਾਰਕੁਨਾਂ ਦੇ ਘਰੀਂ ਦਰਮਿਆਨੀ ਰਾਤ ਤੇ ਅੱਜ ਤੜਕਸਾਰ ਪੁਲਿਸ ਵਲੋਂ ਭਗਵੰਤ ਮਾਨ ਸਰਕਾਰ ਦੇ ਆਦੇਸ਼ਾਂ ਉੱਪਰ ਛਾਪੇਮਾਰੀ ਕਰਕੇ ਦਹਿਸ਼ਤ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। 
 
ਮਜ਼ਦੂਰ ਆਗੂਆਂ ਨੇ ਦੱਸਿਆ ਕਿ ਕੇਂਦਰ ਦੇ ਇਸ਼ਾਰੇ ਉੱਪਰ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਦਲਿਤਾਂ, ਮਜ਼ਦੂਰਾਂ ਦੀ ਜ਼ੁਬਾਨਬੰਦੀ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ। ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਮਨੂਵਾਦੀ ਸਰਕਾਰ ਦੀ ਬੀ ਟੀਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਦਲਿਤ, ਮਜ਼ਦੂਰ ਵਿਰੋਧੀ ਰਵੱਈਵੇ ਨੂੰ ਮੁੱਖ ਰੱਖਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਮੰਗਾ ਸਿੰਘ ਵੈਰੋਕੇ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਗੁਰਮੁੱਖ ਸਿੰਘ, ਬਿੱਕਰ ਸਿੰਘ ਹਥੋਆ, ਪੇਂਡੂ ਮਜ਼ਦੂਰ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਚਰਨ ਸਿੰਘ ਅਟਵਾਲ ਸਮੇਤ ਸੂਬਾਈ ਅਤੇ ਅਨੇਕਾਂ ਸਥਾਨਕ ਆਗੂ ਲੰਘੀ ਕੱਲ੍ਹ ਹੀ ਰੂਪੋਸ਼ ਹੋ ਗਏ ਸਨ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਹਰੀ ਰਾਮ ਰਸੂਲਪੁਰੀ, ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਟਾਂਡਾ ਹੁਸ਼ਿਆਰਪੁਰ ਬਲਾਕ ਦੇ ਆਗੂ ਨਾਵਲ ਗਿੱਲ ਟਾਹਲੀ, ਦਲੀਪ ਕੁਮਾਰ ਤਲਵੰਡੀ ਸੱਲਾਂ, ਜਲੰਧਰ ਦੀ ਆਗੂ ਗੁਰਬਖਸ਼ ਕੌਰ ਸਾਦਿਕਪੁਰ, ਮਹਿਤਪੁਰ ਦੇ ਸਥਾਨਕ ਆਗੂ ਡੈਨੀਅਲ ਮਸੀਹ ਤੋਂ ਇਲਾਵਾ ਗ਼ਦਰ ਭਵਨ ਸੰਗਰੂਰ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹੱਥਨ ਨੂੰ ਗ੍ਰਿਫ਼ਤਾਰ ਕਰਨ ਦੀ ਦੋਨੋਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਮਿੱਥੇ ਪ੍ਰੋਗਰਾਮ ਅਨੁਸਾਰ ਰੇਲਾਂ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਹੈ। 
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ