Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 04:39 PM

ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਪਿੰਡ ਮਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ (60) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੁਤਾਬਕ, ਇਸ ਕਤਲ ਦਾ ਮਾਸਟਰਮਾਈਂਡ ਮ੍ਰਿਤਕ ਦਾ ਭਰਾ ਹੈ ਅਤੇ ਪੁਰਾਣੇ ਜ਼ਮੀਨੀ ਵਿਵਾਦ ਕਾਰਨ ਕਤਲ ਕਰਵਾਇਆ ਗਿਆ।

ਪੁਲਿਸ ਮੁਤਾਬਕ ਦੋਵਾਂ ਪਰਿਵਾਰਾਂ ਵਿਚਕਾਰ ਲੰਬੇ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਅਦਾਲਤੀ ਵਿਵਾਦ ਚੱਲ ਰਿਹਾ ਹੈ। ਦੋਵਾਂ ਪਰਿਵਾਰਾਂ ਦੇ ਦਾਦੇ ਸਕੇ ਭਰਾ ਸਨ। ਇੱਕ ਪਰਿਵਾਰ ਕੋਲ 34 ਏਕੜ ਅਤੇ ਦੂਜੇ ਕੋਲ 44 ਏਕੜ ਜ਼ਮੀਨ ਹੈ। ਜ਼ਮੀਨਾਂ ਆਪਸ ਵਿੱਚ ਲੱਗਦੀਆਂ ਹਨ ਅਤੇ ਇਸ ਸਬੰਧੀ ਸਿਵਲ ਕੇਸ ਹੇਠਲੀ ਅਦਾਲਤ ਤੋਂ ਲੈ ਕੇ ਹਾਈਕੋਰਟ ਤੱਕ ਚੱਲ ਰਹੇ ਹਨ। ਪੁਲਿਸ ਨੇ ਮਾਮਲੇ ਵਿੱਚ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਫਿਲਹਾਲ ਸਾਰੇ ਮੁਲਜ਼ਮ ਫ਼ਰਾਰ ਹਨ ਅਤੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਇਨੋਵਾ ’ਤੇ ਕਰੀਬ 10 ਰਾਊਂਡ ਫਾਇਰਿੰਗ
ਨਵਤੇਜ ਸਿੰਘ 3 ਅਕਤੂਬਰ ਦੀ ਸ਼ਾਮ ਪਿੰਡ ਮਨੇਵਾਲ ਵਿੱਚ ਆਪਣੀ ਜ਼ਮੀਨ ’ਤੇ ਚੱਲ ਰਹੇ ਕੰਮ ਨੂੰ ਦੇਖਣ ਗਏ ਸਨ। ਵਾਪਸੀ ਦੌਰਾਨ ਲਾਡੋਵਾਲ ਟੋਲ ਪਲਾਜ਼ਾ ਤੋਂ ਸਾਊਥ ਸਿਟੀ ਰੋਡ ਵੱਲ ਜਾਂਦੇ ਸਮੇਂ ਪੰਜਾਬ ਫੂਡ ਦਫ਼ਤਰ ਨੇੜੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਦੀ ਇਨੋਵਾ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਪਹਿਲਾਂ ਗੱਡੀ ਦੇ ਸਾਹਮਣੇ ਤੋਂ ਅਤੇ ਬਾਅਦ ਵਿੱਚ ਡਰਾਈਵਰ ਸਾਈਡ ਤੋਂ ਫਾਇਰਿੰਗ ਕੀਤੀ। ਇਸ ਦੌਰਾਨ ਕਰੀਬ 10 ਰਾਊਂਡ ਗੋਲੀਆਂ ਚਲਾਈਆਂ ਗਈਆਂ ਅਤੇ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਗੰਭੀਰ ਜ਼ਖ਼ਮੀ ਨਵਤੇਜ ਨੂੰ ਸਥਾਨਕ ਲੋਕ ਉਨ੍ਹਾਂ ਦੀ ਹੀ ਗੱਡੀ ਰਾਹੀਂ ਡੀਐਮਸੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਡੈਸ਼ਕੈਮ ’ਚ ਕੈਦ ਹੋਈ ਵਾਰਦਾਤ
ਪੁਲਿਸ ਮੁਤਾਬਕ, ਗੋਲੀਬਾਰੀ ਦੀ ਘਟਨਾ ਕਾਰ ਵਿੱਚ ਲੱਗੇ ਡੈਸ਼ਕੈਮ ਵਿੱਚ ਰਿਕਾਰਡ ਹੋ ਗਈ ਹੈ। ਪਰਿਵਾਰ ਨੇ ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਹੈ। ਫੁਟੇਜ ਦੇ ਆਧਾਰ ’ਤੇ ਪੁਲਿਸ ਨੇ ਇੱਕ ਹਮਲਾਵਰ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਮਾਮਲਾ ਸਿਆਸੀ ਰੰਜਿਸ਼ ਨਾਲ ਸਬੰਧਤ ਨਹੀਂ, ਸਗੋਂ ਪੁਰਾਣੇ ਪਰਿਵਾਰਕ ਅਤੇ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਨਵਤੇਜ ਸਿੰਘ ਨੂੰ ਕਿੰਨੀਆਂ ਗੋਲੀਆਂ ਲੱਗੀਆਂ, ਇਸ ਦੀ ਸਹੀ ਜਾਣਕਾਰੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਾਹਮਣੇ ਆਵੇਗੀ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ - ਭਗਵੰਤ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ