Friday, August 28, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 03:11 PM

ਜਲੰਧਰ, 28 ਅਗਸਤ: ਲੈਕਚਰਾਰ ਨੇਹਾ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਉਸਦੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਨੂੰ ਅੱਜ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 1 ਸਤੰਬਰ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਅਨੂਪ ਗੌਤਮ ਨੇ ਦੱਸਿਆ ਕਿ ਪੁਲਿਸ ਵੱਲੋਂ ਅਦਾਲਤ ਤੋਂ 5 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਮਾਣਯੋਗ ਜੱਜ ਨੇ ਦੋਵਾਂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਵਕੀਲ ਮੁਤਾਬਕ ਅਦਾਲਤ ਵਿੱਚ ਨੇਹਾ ਨਾਲ ਕਥਿਤ ਤੌਰ 'ਤੇ ਕੀਤੀ ਗਈ ਤਸ਼ੱਦਦ ਦੀ ਜਾਣਕਾਰੀ ਵੀ ਰੱਖੀ ਗਈ। ਦੋਸ਼ ਹੈ ਕਿ ਉਸਨੂੰ ਹਰਪਿਕ ਪਿਲਾਇਆ ਗਿਆ ਸੀ।

ਵਕੀਲ ਨੇ ਦੱਸਿਆ ਕਿ ਨੇਹਾ 19 ਅਗਸਤ ਤੋਂ ਹਸਪਤਾਲ ਵਿੱਚ ਦਾਖ਼ਲ ਸੀ ਅਤੇ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ। ਪਰਿਵਾਰ ਨੂੰ ਅਗਲੇ ਦਿਨ ਰਿਸ਼ਤੇਦਾਰਾਂ ਰਾਹੀਂ ਉਸਦੀ ਗੰਭੀਰ ਹਾਲਤ ਬਾਰੇ ਜਾਣਕਾਰੀ ਮਿਲੀ। ਪਰਿਵਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਨੇਹਾ ਨੂੰ ਪਹਿਲਾਂ ਵੀ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਇਸ ਸਬੰਧੀ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕਰਨ ਦੀ ਗੱਲ ਵੀ ਆਖੀ ਗਈ ਹੈ। ਨੇਹਾ ਦੇ ਭਰਾ ਅਮਰੀਸ਼ ਅਮਨ ਨੇ ਮਾਮਲੇ ਵਿੱਚ ਸਖ਼ਤ ਸਜ਼ਾ ਦੀ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੁਤਾਬਕ ਇਹ ਮਾਮਲਾ ਅਜੇ ਇਨਸਾਫ਼ ਦੀ ਲੜਾਈ ਦਾ ਪਹਿਲਾ ਪੜਾਅ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਇਸ ਦੌਰਾਨ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ। ਪਰਿਵਾਰ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਨਾਲ 6 ਸਾਲਾ ਬੱਚੀ ਨੂੰ ਸੁਰੱਖਿਅਤ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਉਮੰਗ ਬੱਸੀ ਅਤੇ ਇੱਕ ਹੋਰ ਮੁਲਜ਼ਮ ਨੂੰ ਉੱਜੈਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਮਾਮਲੇ ਵਿੱਚ ਸਤਪਾਲ ਕੌਰ ਨੂੰ ਵੀ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਹੈ। ਪਰਿਵਾਰ ਵੱਲੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ