Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 07:36 PM

- ਕੈਬਨਿਟ ਮੰਤਰੀ ਵਲੋਂ ਲੁੱਕ ਦੀ ਸਪਲਾਈ ਨੂੰ ਸੁਚਾਰੂ ਬਨਾਉਣ ਲਈ ਅਧਿਕਾਰੀਆਂ ਨੂੰ ਹਦਾਇਤ

ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ।


ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ ਮਿੱਥੋ ਗਏ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਬਠਿੰਡਾ ਰਿਫਾਇਨਰੀ ਤੋਂ ਲੁੱਕ ਦੀ ਉਪਲੱਬਧਤਾ ਨਾ ਹੋਣ ਕਾਰਨ ਕੰਮ ਵਿੱਚ ਆਈ ਖੜੌਤ ਨੂੰ ਖ਼ਤਮ ਨੂੰ ਕਰਨ ਲਈ ਪਾਨੀਪਤ, ਮਥੁਰਾ ਰਿਫਾਇਨਰੀ ਜਾਂ ਹੋਰ ਸਰੋਂਤਾ ਤੋਂ ਲੁੱਕ ਦੀ ਸਪਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।

ਮੀਟਿੰਗ ਵਿੱਚ ਸਪੈਸ਼ਲ ਸੱਕਤਰ ਲੋਕ ਨਿਰਮਾਣ ਸ਼੍ਰੀਮਤੀ ਹਰਗੁਨਜੀਤ ਕੌਰ, ਸੰਯੁਕਤ ਸੱਕਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ ਇੰਨ ਚੀਫ ਸ਼੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ਼੍ਰੀ ਅਨਿਲ ਗੁਪਤਾ, ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ