Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 06:07 PM

- *ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਸਾਂਝੀ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦੌਰਾਨ 145 ਤੋਂ ਵੱਧ ਵਾਹਨ ਰੋਕੇ: ਹਰਪਾਲ ਸਿੰਘ ਚੀਮਾ*
- *ਫੜੇ ਗਏ 145 ਮੀਟ੍ਰਿਕ ਟਨ ਤੋਂ ਵੱਧ ਮਾਲ 'ਤੇ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ: ਹਰਪਾਲ ਸਿੰਘ ਚੀਮਾ*
- *ਸਿਪੂ ਨੇ ਬੋਗਸ ਬਿਲਿੰਗ ਅਤੇ ਟੈਕਸ ਚੋਰਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਤੇਜ਼: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 9 ਜੂਨ 2026: ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ 'ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ, "ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਵਿੱਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਖਾਸ ਤੌਰ 'ਤੇ ਬੋਗਸ ਬਿਲਿੰਗ ਨੈੱਟਵਰਕਾਂ ਨੂੰ ਤੋੜਨ ਅਤੇ ਬਿਨਾਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਨੂੰ ਰੋਕਣ ਲਈ ਉਚੇਚੇ ਤੌਰ 'ਤੇ ਉਲੀਕੀ ਗਈ ਸੀ, ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।"

ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 5 ਜੂਨ 2026 ਨੂੰ ਕੀਤੀ ਗਈ ਇੱਕ ਸਫ਼ਲ ਇਨਫੋਰਸਮੈਂਟ ਕਾਰਵਾਈ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਸ਼ਨ ਯੂਨਿਟਸ (ਸਿਪੂ) ਨੇ ਇਸ ਤਾਜ਼ਾ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਸਿਪੂ ਲੁਧਿਆਣਾ, ਜਲੰਧਰ, ਸ਼ੰਭੂ, ਪਟਿਆਲਾ ਅਤੇ ਬਠਿੰਡਾ ਦੀਆਂ ਸਾਂਝੀਆਂ ਟੀਮਾਂ ਨੇ ਰਾਜ ਦੇ ਪ੍ਰਮੁੱਖ ਲੋਹੇ ਅਤੇ ਸਟੀਲ ਹੱਬਾਂ ਵਿੱਚ ਟੈਕਸ ਚੋਰੀ ਦੇ ਨੈੱਟਵਰਕਾਂ ਨੂੰ ਨੱਥ ਪਾਉਣ ਲਈ ਨਜ਼ਦੀਕੀ ਅਤੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਲੋਹੇ ਦੇ ਸਕ੍ਰੈਪ, ਸਟੀਲ ਉਤਪਾਦਾਂ ਅਤੇ ਇਸ ਨਾਲ ਸਬੰਧਤ ਸਮੱਗਰੀ ਦੀ ਢੋਆ-ਢੁਆਈ ਕਰਨ ਵਾਲੇ 145 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ। ਵਿੱਤ ਮੰਤਰੀ ਨੇ ਕਿਹਾ, "ਫੜੇ ਗਏ ਇਸ ਮਾਲ ਦੀ ਕੁੱਲ ਮਾਤਰਾ 145 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸਦੀ ਮਾਰਕੀਟ ਕੀਮਤ ਲਗਭਗ 4.35 ਕਰੋੜ ਰੁਪਏ ਹੈ।"

ਅਪਰਾਧਾਂ ਦੀ ਪ੍ਰਕਿਰਤੀ 'ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁਢਲੀ ਜਾਂਚ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਉਦਯੋਗਿਕ ਮਾਲ ਬਿਨਾਂ ਕਿਸੇ ਵੈਧ ਇਨਵੌਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਇਆ ਜਾ ਰਿਹਾ ਸੀ, ਜਾਂ ਬਹੁਤ ਹੀ ਸ਼ੱਕੀ ਅਤੇ ਗੈਰ-ਪ੍ਰਮਾਣਿਤ ਦਸਤਾਵੇਜ਼ਾਂ ਦੇ ਸਹਾਰੇ ਭੇਜਿਆ ਜਾ ਰਹੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮੇਂ ਵਿਆਪਕ ਜਾਂਚ ਚੱਲ ਰਹੀ ਹੈ ਅਤੇ ਸਾਰੇ ਉਲੰਘਣਾ ਕਰਨ ਵਾਲੇ ਆਪਰੇਟਰਾਂ ਵਿਰੁੱਧ ਜੀ.ਐਸ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦ੍ਰਿੜ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਸੂਚਨਾ ਅਧਾਰਤ ਕਾਰਵਾਈਆਂ ਰਾਹੀਂ ਰਾਜ ਦੇ ਮਾਲੀਏ ਦੀ ਰੱਖਿਆ ਕਰਨ ਅਤੇ ਨਿਰਪੱਖ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ 'ਤੇ ਅਟੱਲ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਮਾਨਦਾਰ ਕਰਦਾਤਾਵਾਂ ਦੀ ਰੱਖਿਆ ਲਈ ਪੰਜਾਬ ਭਰ ਵਿੱਚ ਸਿਪੂ ਟੀਮਾਂ ਵੱਲੋਂ ਅਜਿਹੀਆਂ ਬਿਹਤਰ ਤਾਲਮੇਲ ਵਾਲੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ