Monday, July 20, 2026
ਤਾਜਾ ਖਬਰਾਂ
ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਢਿੱਲੋਂ

Punjab

ਵਾਅਦੇ ਅਤੇ ਦਿੱਤੀਆਂ ਗਰੰਟੀਆਂ ਮਾਨ ਸਰਕਾਰ ਨੇ ਕੀਤੀਆਂ ਪੂਰੀਆਂ: ਕੁਲਵੰਤ ਸਿੰਘ

ਪੰਜਾਬ ਨਿਊਜ਼ ਐਕਸਪ੍ਰੈੱਸ | July 19, 2026 04:12 PM

- ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ
- ਤੰਗੋਰੀ ਅਤੇ ਦੈੜੀ ਨਿਵਾਸੀਆਂ ਦੇ ਰੂਬਰੂ ਹੋਏ ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੁਲਾਈ (ਹਰਜਿੰਦਰ ਸਿੰਘ ਭੱਟੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੇ ਵਿਚਾਰ ਜਾਣਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਹਲਕਾ ਮੋਹਾਲੀ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨਾਲ ਗੱਲਬਾਤ ਲਈ ਹੋਣ ਵਾਲੀਆਂ ਇਕੱਤਰਤਾਵਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ।

ਇਸੇ ਲੜੀ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਤੰਗੋਰੀ ਅਤੇ ਦੈੜੀ ਦੇ ਵਸਨੀਕਾਂ ਦੇ ਰੂਬਰੂ ਹੋਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਸਬੰਧੀ ਲੋਕਾਂ ਦੇ ਵਿਚਾਰ ਸੁਣੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਹੁਣ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ।

ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ 80 ਹਜ਼ਾਰ ਤੱਕ ਪਹੁੰਚੇਗੀ ਅਤੇ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਿਰਫ਼ ਮੈਰਿਟ ਦੇ ਆਧਾਰ 'ਤੇ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਜਿਸ ਦਾ ਲਾਭ ਲੈਂਦਿਆਂ ਅੱਜ ਪੰਜਾਬ ਦੇ ਲਗਭਗ 85 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਪੰਜਾਬ ਭਰ ਵਿੱਚ 1000 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ।

ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਲਈ ਭੇਜਿਆ ਗਿਆ, ਸਕੂਲਾਂ ਵਿੱਚ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸਾਂ ਵਿੱਚ ਮਨਮਾਨਾ ਵਾਧਾ ਰੋਕਿਆ ਗਿਆ ਹੈ ਅਤੇ ਹੁਣ ਕੋਈ ਵੀ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਦਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਵਾਲੀ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਚੁੱਕੀ ਹੈ, ਜੋ ਹਰ ਮਹੀਨੇ ਜਾਰੀ ਰਹੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਅਮਨਦੀਪ ਸਿੰਘ, ਬਲਜੀਤ ਸਿੰਘ, ਨਿਰਵੈਰ ਸਿੰਘ, ਨਵਰਿੰਦਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਪੰਜਾਬ 'ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ 'ਚ ਮਿਲਣਗੇ ਸਕੂਲ ਬੈਗ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਬਲਾਚੌਰ 'ਚ SIR ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਸਿੱਖਿਆ ਕ੍ਰਾਂਤੀ: 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ