Wednesday, August 19, 2026

Punjab

ਵਿਜੀਲੈਂਸ ਦੀ ਵੱਡੀ ਕਾਰਵਾਈ: ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | August 19, 2026 05:23 PM

- *ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ*

ਚੰਡੀਗੜ੍ਹ, 19 ਅਗਸਤ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ: CM ਮਾਨ

ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ 'ਚ ਸ਼ਾਮਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ - ਮੰਤਰੀ ਗੋਇਲ

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਮਾਨ