Wednesday, August 05, 2026

Punjab

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 08:26 PM

ਚੰਡੀਗੜ੍ਹ; 5 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ